Punjab Junction Weekly Newspaper / 24 February 2023
ਚੰਡੀਗੜ੍ਹ,
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਜਨਾਲਾ ਦੀ ਘਟਨਾ ‘ਤੇ ਡੂੰਘੀ ਚਿੰਤਾ ਪ੍ਰਗਟਾਈ ਹੈ | ਉਨ੍ਹਾਂ ਕਿਹਾ ਕਿ ਇਹ ਨਾ ਸਿਰਫ਼ ਪੰਜਾਬ ‘ਚ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਨਾਲ ਢਹਿ-ਢੇਰੀ ਹੋਣਾ ਹੈ, ਸਗੋਂ ਇਸ ਤੋਂ ਵੀ ਵੱਧ ਗੰਭੀਰ ਹੈ | ਕੈਪਟਨ ਨੇ ਕਿਹਾ ਕਿ ਇਸ ਘਟਨਾ ਦੇ ਸੂਬੇ ਅਤੇ ਦੇਸ਼ ਲਈ ਗੰਭੀਰ ਸੁਰੱਖਿਆ ਪ੍ਰਭਾਵ ਹਨ | ਭਾਜਪਾ ਦੇ ਸੀਨੀਅਰ ਆਗੂ ਨੇ ਇਸ ਘਟਨਾ ਵੱਲ ਕੇਂਦਰ ਸਰਕਾਰ ਦਾ ਧਿਆਨ ਦਿਵਾਉਂਦਿਆਂ ਕਿਹਾ ਕਿ ਇਹ ਕੌਮੀ ਸੁਰੱਖਿਆ ਲਈ ਚੰਗਾ ਨਹੀਂ ਹੈ | ਉਨ੍ਹਾਂ ਥਾਣੇ ਦਾ ਘਿਰਾਓ ਕਰਨ ਵਾਲਿਆਂ ਨਾਲ ਨਜਿੱਠਣ ਲਈ ਪੁਲਿਸ ਵਲੋਂ ਵਰਤੀ ਗਈ ਸੰਜਮ ਦੀ ਸ਼ਲਾਘਾ ਕੀਤੀ |
Chief Editor- Jasdeep Singh (National Award Winner)