ਪੰਜਾ ਸਾਹਿਬ (ਹਸਨ ਅਬਦਾਲ) ਤੋਂ ਜਸਵੰਤ ਸਿੰਘ ਜੱਸ ਦੀ ਵਿਸ਼ੇਸ਼ ਰਿਪੋਰਟ

Punjab Junction Weekly Newspaper / 30 October 2022

ਹਸਨ ਅਬਦਾਲ, 29 ਅਕਤੂਬਰ-ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੇ ਸ਼ਹੀਦਾਂ ਭਾਈ ਕਰਮ ਸਿੰਘ, ਸ਼ਹੀਦ ਭਾਈ ਪ੍ਰਤਾਪ ਸਿੰਘ ਦੀ ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਪਹਿਲੀ ਵਾਰ ਹਸਨ ਅਬਦਾਲ ਰੇਲਵੇ ਸਟੇਸ਼ਨ ਵਿਖੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪਾਕਿਸਤਾਨ ਇਵੈਕਿਊ ਟਰੱਸਟ ਪ੍ਰਾਪਰਟੀ ਬੋਰਡ ਵਲੋਂ ਕਰਵਾਇਆ ਗਿਆ¢ ਇਸ ਮੌਕੇ ਭਾਰਤ ਤੋਂ ਗਏ ਯਾਤਰੀ ਜਥੇ ਦੇ ਆਗੂਆਂ ਤੇ ਮੈਂਬਰਾਂ ਤੋਂ ਇਲਾਵਾ ਹਸਨ ਅਬਦਾਲ ਤੇ ਪਾਕਿਸਤਾਨ ਵਸਦੀਆਂ ਸਿੱਖ ਸੰਗਤਾਂ ਨੇ ਵੀ ਸ਼ਿਰਕਤ ਕੀਤੀ | ਸਮਾਗਮ ਵਾਲੇ ਸਥਾਨ ਰੇਲਵੇ ਸਟੇਸ਼ਨ ਵਿਖੇ ਪੁਲਿਸ ਵਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ | ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਜੀਤ ਸਿੰਘ ਨੂਰ ਦੇ ਜਥੇ ਵਲੋਂ ਪਾਕਿਸਤਾਨੀ ਸਿੱਖ ਤਬਲਾਵਾਦਕ ਨÏਜਵਾਨ ਦੇ ਸਹਿਯੋਗ ਨਾਲ ਗੁਰਬਾਣੀ ਸ਼ਬਦ ਕੀਰਤਨ ਗਾਇਨ ਕੀਤਾ ਗਿਆ | ਸ੍ਰੀ ਅਕਾਲ ਤਖਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ ਵਰਪਾਲ ਅਤੇ ਜੱਥੇ ਦੇ ਆਗੂ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼ਹੀਦੀ ਸਾਕੇ ਦਾ ਇਤਿਹਾਸ ਸਰਵਣ ਕਰਾਉਂਦੇ ਹੋਏ ਸੰਗਤਾਂ ਨੂੰ ਕੌਮ ਦੀ ਚੜ੍ਹਦੀ ਕਲਾ ਤੇ ਸਿੱਖ ਪਰੰਪਰਾਵਾਂ ਦੀ ਰਾਖੀ ਲਈ ਸ਼ਹੀਦਾਂ ਦੇ ਜੀਵਨ ਤੋਂ ਪ੍ਰੇਰਨਾ ਲੈਣ ਦੀ ਅਪੀਲ ਕੀਤੀ | ਇਸੇ ਦÏਰਾਨ ਭਾਈ ਮਨਜੀਤ ਸਿੰਘ ਨੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਾਡੇ ਮਹਾਨ ਸ਼ਹੀਦਾਂ ਦੀਆਂ ਸ਼ਹਾਦਤਾਂ ਵਾਲੇ ਅਸਥਾਨ ਨੂੰ ਦੇਖਣ ਦੀ ਬੜੇ ਚਿਰਾਂ ਤੋਂ ਤਮੰਨਾ ਸੀ, ਜੋ ਅੱਜ ਪੂਰੀ ਹੋਈ ਹੈ | ਉਨ੍ਹਾਂ ਅੱਜ ਇਥੇ ਗੁਰਮਤਿ ਸਮਾਗਮ ਸਾਂਝੇ ਤÏਰ ‘ਤੇ ਕਰਾਉਣ ਲਈ ਪਾਕਿਸਤਾਨ ਕਮੇਟੀ ਤੇ ਸ਼੍ਰੋਮਣੀ ਕਮੇਟੀ ਦਾ ਧੰਨਵਾਦ ਕੀਤਾ | ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਮੈਂਬਰ ਸੁਖਵਰਸ਼ ਸਿੰਘ ਪੰਨੁੂੰ ਨੇ ਗੱਲਬਾਤ ਕਰਦਿਆਂ ਕਿਹਾ ਕਿ ਗੁਰੂ ਘਰ ਵਿਚ ਗੁਰੂ ਕੇ ਲੰਗਰ ਦੀ ਪਹਿਲਾਂ ਹੀ ਬਹੁਤ ਮਹਾਨਤਾ ਹੈ ਪਰ ਪੰਜਾ ਸਾਹਿਬ ਸ਼ਹੀਦੀ ਸਾਕੇ ਦੇ ਸ਼ਹੀਦਾਂ ਨੇ ਗੁਰੂ ਕਾ ਲੰਗਰ ਛਕਾਉਣ ਹਿਤ ਆਪਣਾ ਫਰਜ਼ ਨਿਭਾਉਣ ਲਈ ਆਪਣੀਆਂ ਸ਼ਹਾਦਤਾਂ ਦੇ ਕੇ ਨਵਾਂ ਇਤਿਹਾਸ ਸਿਰਜਿਆ ਜੋ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਹਮੇਸ਼ਾਂ ਪ੍ਰੇਰਨਾ ਸਰੋਤ ਰਹੇਗਾ¢
ਰੇਲਵੇ ਸਟੇਸ਼ਨ ‘ਤੇ ਬਣੇਗੀ ਯਾਦਗਾਰ-ਬਿਸ਼ਨ ਸਿੰਘ
ਪਾਕਿਸਤਾਨ ਸਿੱਖ ਗੁਰਦੁਆਰਾ ਕਮੇਟੀ ਦੇ ਸਾਬਕਾ ਪ੍ਰਧਾਨ ਬਿਸ਼ਨ ਸਿੰਘ ਨੇ ਕਿਹਾ ਕਿ ਜਲਦੀ ਹੀ ਪਾਕਿਸਤਾਨ ਦੀ ਹਕੂਮਤ ਤੇ ਪਾਕਿਸਤਾਨ ਸਿੱਖ ਗੁ. ਕਮੇਟੀ ਵਲੋਂ ਹਸਨ ਅਬਦਾਲ ਸਟੇਸ਼ਨ ਵਿਖੇ ਸ਼ਹੀਦਾਂ ਦੀ ਢੁਕਵੀਂ ਯਾਦਗਾਰ ਉਸਾਰੀ ਜਾਵੇਗੀ | ਉਨ੍ਹਾਂ ਦੱਸਿਆ ਕਿ ਸ਼ਹੀਦੀਆਂ ਵਾਲੇ ਸਥਾਨ ਦੀ ਨਿਸ਼ਾਨਦੇਹੀ ਕਰਕੇ ਉਸ ਨੇੜੇ ਇਕ ਵਿਸ਼ੇਸ਼ ਦੀਵਾਰ ਉਸਾਰੇ ਜਾਣ ਦੀ ਵੀ ਤਜਵੀਜ਼ ਹੈ | ਉਨ੍ਹਾਂ ਸ਼੍ਰੋਮਣੀ ਕਮੇਟੀ ਸਮੇਤ ਸਿੱਖ ਸੰਸਥਾਵਾਂ ਅਤੇ ਸੰਗਤਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਕੋਲ ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਨਾਲ ਸੰਬੰਧਿਤ ਕੋਈ ਵੀ ਜਾਣਕਾਰੀ ਹੋਵੇ ਉਹ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੱਕ ਪੁੱਜਦਾ ਕਰਨ ਤਾਂ ਕਿ ਯਾਦਗਾਰ ਉਸਾਰਨ ਵੇਲੇ ਸਾਕੇ ਦੇ ਸਮੂਹ ਸ਼ਹੀਦਾਂ ਤੇ ਜ਼ਖ਼ਮੀਆਂ ਦੇ ਨਾਂਅ ਅੰਕਿਤ ਕੀਤੇ ਜਾ ਸਕਣ | ਸਮਾਗਮ ਵਿਚ ਹੋਰਨਾਂ ਤੋਂ ਇਲਾਵਾ ਮੰਗਵਿੰਦਰ ਸਿੰਘ ਖਾਪੜਖੇੜੀ, ਅਮਰਜੀਤ ਸਿੰਘ ਭਲਾਈਪੁਰ, ਕੁਲਵੰਤ ਸਿੰਘ ਮੰਨਣ, ਬਲਦੇਵ ਸਿੰਘ ਕਾਇਮਪੁਰ, ਪਰਮਜੀਤ ਸਿੰਘ ਦਿਲਬਾਗ ਸਿੰਘ ਝਬਾਲ ਅਤੇ ਪਾਕਿਸਤਾਨ ਦੇ ਸਿੱਖ ਆਗੂ ਸਤਵੰਤ ਸਿੰਘ ਤੇ ਸੰਤੋਖ ਸਿੰਘ ਭਾਈ ਕੁਲਬੀਰ ਸਿੰਘ ਤੇ ਭਾਈ ਹਰਵਿੰਦਰ ਸਿੰਘ ਸਮੇਤ ਹੋਰ ਸਿੱਖ ਯਾਤਰੀ ਤੇ ਹਸਨ ਅਬਦਾਲ ਦੀਆਂ ਸਿੱਖ ਸੰਗਤਾਂ ਸ਼ਾਮਿਲ ਸਨ | ਇਸੇ ਦÏਰਾਨ ਦਿੱਲੀ ਤੋਂ ਸ: ਪਰਮਜੀਤ ਸਿੰਘ ਸਰਨਾ ਤੇ ਹਰਵਿੰਦਰ ਸਿੰਘ ਸਰਨਾ ਦੀ ਅਗਵਾਈ ਵਿਚ ਪਾਕਿਸਤਾਨ ਪੁੱਜਾ ਸਿੱਖ ਜਥਾ ਵੀ ਸ਼ਾਮ ਨੂੰ ਸ੍ਰੀ ਪੰਜਾ ਸਾਹਿਬ ਪੁੱਜ ਗਿਆ | ਪਾਕਿਸਤਾਨ ਸਿੱਖ ਗੁਰਦੁਆਰਾ ਕਮੇਟੀ ਤੇ ਸ਼੍ਰੋਮਣੀ ਗੁ. ਪ੍ਰਬੰਧਕ ਕਮੇਟੀ ਵਲੋਂ ਇਵੈਕਿਉ ਪ੍ਰਾਪਰਟੀ ਟਰੱਸਟ ਦੇ ਸਹਿਯੋਗ ਨਾਲ ਗੁ. ਸ੍ਰੀ ਪੰਜਾ ਸਾਹਿਬ ਵਿਖੇ ਸ਼ਤਾਬਦੀ ਸਮਾਗਮ ਅੱਜ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ ਤੱਕ ਕਰਵਾਇਆ ਜਾ ਰਿਹਾ ਹੈ |
ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਦਾ ਸਵਾਗਤ

ਇਸੇ ਦੌਰਾਨ ਅੱਜ ਦੇਰ ਰਾਤ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ‘ਚ 14 ਮੈਂਬਰੀ ਦੂਜਾ ਜਥਾ ਸ਼ਤਾਬਦੀ ਸਮਾਗਮ ‘ਚ ਸ਼ਾਮਿਲ ਹੋਣ ਲਈ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਪੁੱਜਿਆ ¢ ਇਸ ਮÏਕੇ ਪਾਕਿਸਤਾਨ ਸਿੱਖ ਗੁਰਦੁਆਰਾ ਕਮੇਟੀ ਅਤੇ ਇਵੈਕਿਊ ਪ੍ਰਾਪਰਟੀ ਟਰੱਸਟ ਬੋਰਡ ਦੇ ਅਧਿਕਾਰੀਆਂ ਵਲੋਂ ਅੇੈਡਵੋਕੇਟ ਧਾਮੀ, ਭਾਈ ਰਜਿੰਦਰ ਸਿੰਘ ਮਹਿਤਾ, ਜਰਨੈਲ ਸਿੰਘ ਡੋਗਰਾਂਵਾਲਾ, ਬਲਵਿੰਦਰ ਸਿੰਘ ਕਾਹਲਵਾਂ, ਬਿਜੇ ਸਿੰਘ, ਰਜਿੰਦਰ ਸਿੰਘ ਰੂਬੀ ਅਤੇ ਜਥੇ ਦੇ ਹੋਰ ਮੈਂਬਰਾਂ ਦਾ ਫੁੱਲਾਂ ਦੇ ਹਾਰ ਪਾ ਕੇ ਸਵਾਗਤ ਕੀਤਾ ਗਿਆ |

Chief Editor- Jasdeep Singh  (National Award Winner)