Punjab Junction Newspaper | 07 January 2022
ਨਵੀਂ ਦਿੱਲੀ, -ਵੀਰਵਾਰ ਨੂੰ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਫੋਨ ‘ਤੇ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿਚ ਹੋਈ ਕੁਤਾਹੀ ਸਬੰਧੀ ਸਾਰੇ ਮਾਮਲੇ ਬਾਰੇ ਗੱਲਬਾਤ ਕੀਤੀ | ਸੋਨੀਆ ਗਾਂਧੀ ਨੇ ਚੰਨੀ ਨਾਲ ਸਖਤ ਲਿਹਾਜ਼ੇ ਨਾਲ ਗੱਲਾਬਤ ਕਰਦੇ ਹੋਏ ਕਿਹਾ ਕਿ ਪ੍ਰਧਾਨ ਮੰਤਰੀ ਸਾਰੇ ਦੇਸ਼ ਨਾਲ ਸਬੰਧਿਤ ਹੁੰਦਾ ਹੈ ਅਤੇ ਉਨ੍ਹਾਂ ਦੀ ਸੁਰੱਖਿਆ ਵਿਚ ਕਿਸੇ ਵੀ ਤਰ੍ਹਾਂ ਦੀ ਢਿੱਲ ਨਹੀਂ ਵਰਤੀ ਜਾਣੀ ਚਾਹੀਦੀ | ਸੂਤਰਾਂ ਅਨੁਸਾਰ ਕਾਂਗਰਸ ਪ੍ਰਧਾਨ ਨੇ ਚੰਨੀ ਨੂੰ ਯਾਦ ਕਰਵਾਇਆ ਕਿ ਨਰਿੰਦਰ ਮੋਦੀ ਸਾਰੇ ਦੇਸ਼ ਦੇ ਪ੍ਰਧਾਨ ਮੰਤਰੀ ਹਨ | ਉਨ੍ਹਾਂ ਕਿਹਾ ਕਿ ਸੁਰੱਖਿਆ ਵਿਚ ਢਿੱਲ ਲਈ ਕੋਈ ਵੀ ਜ਼ਿੰਮੇਵਾਰ ਹੋਵੇ ਪਰ ਇਸ ਕੁਤਾਹੀ ਲਈ ਉਨ੍ਹਾਂ ਖ਼ਿਲਾਫ਼ ਕਾਰਵਾਈ ਹੋਣੀ ਚਾਹੀਦੀ ਹੈ |