ਅਮਿਤ ਰਤਨ ਨੂੰ ਪਹਿਲਾਂ ਹੀ ਗਿ੍ਫ਼ਤਾਰ ਕੀਤਾ ਜਾਣਾ ਚਾਹੀਦਾ ਸੀ-ਸੁਖਬੀਰ

Punjab Junction Weekly Newspaper / 24 February 2023

ਚੰਡੀਗੜ੍ਹ,

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਬਠਿੰਡਾ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਭਿ੍ਸ਼ਟ ਵਿਧਾਇਕ ਅਮਿਤ ਰਤਨ ਨੂੰ ਪਿਛਲੇ ਹਫ਼ਤੇ ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਵਲੋਂ ਰਿਸ਼ਵਤ ਲੈਂਦਿਆਂ ਫੜੇ ਜਾਣ ਤੋਂ ਬਾਅਦ ਤੁਰੰਤ ਗਿ੍ਫ਼ਤਾਰ ਕੀਤਾ ਜਾਣਾ ਚਾਹੀਦਾ ਸੀ | ਉਨ੍ਹਾਂ ਕਿਹਾ ਕਿ ‘ਆਪ’ ਨੇ ਇਸ ਤੋਂ ਪਹਿਲਾਂ ਫੜੇ ਗਏ ਭਿ੍ਸ਼ਟ ਮੰਤਰੀਆਂ ਵਿਜੇ ਸਿੰਗਲਾ ਅਤੇ ਫÏਜਾ ਸਿੰਘ ਸਰਾਰੀ ਨੂੰ ਵੀ ਅਜੇ ਤੱਕ ਪਾਰਟੀ ‘ਚੋਂ ਬਾਹਰ ਦਾ ਰਸਤਾ ਨਹੀਂ ਵਿਖਾਇਆ | ਸਖ਼ਤ ਕਾਨੂੰਨੀ ਕਾਰਵਾਈ ਦੇ ਨਾਲ-ਨਾਲ ਸ਼੍ਰੋਮਣੀ ਅਕਾਲੀ ਦਲ ਇਨ੍ਹਾਂ ਸਾਰੇ ਭਿ੍ਸ਼ਟ ਵਿਧਾਇਕਾਂ ਨੂੰ ਵਿਧਾਨ ਸਭਾ ਤੋਂ ਵੀ ਅਯੋਗ ਕਰਾਰ ਦੇਣ ਦੀ ਮੰਗ ਕਰਦਾ ਹੈ |

Chief Editor- Jasdeep Singh  (National Award Winner)