Punjab Junction Newspaper | 25 January 2022
ਪਟਿਆਲਾ,
ਕਾਲੀ ਮਾਤਾ ਦੇ ਮੰਦਰ ਵਿਚ ਕਥਿਤ ਬੇਅਦਬੀ ਦੀ ਕੋਸ਼ਿਸ਼ ‘ਤੇ ਪਟਿਆਲਾ ਤੋਂ ਸੰਸਦ ਮੈਂਬਰ ਪਰਨੀਤ ਕੌਰ ਦਾ ਕਹਿਣਾ ਹੈ ਕਿ ਅਸੀਂ ਇਸ ਘਟਨਾ ਦੀ ਨਿੰਦਾ ਕਰਦੇ ਹਾਂ। ਅਸੀਂ ਕਿਸੇ ਨੂੰ ਵੀ ਸੂਬੇ ਦਾ ਮਾਹੌਲ ਖ਼ਰਾਬ ਨਹੀਂ ਕਰਨ ਦੇਵਾਂਗੇ। ਮੈਂ ਸੂਬਾ ਸਰਕਾਰ ਨੂੰ ਸੂਬੇ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹੋਰ ਮਜ਼ਬੂਤ ਕਰਨ ਦੀ ਅਪੀਲ ਕਰਦੀ ਹਾਂ।