Punjab Junction Newspaper | 13 January 2022
ਚੰਡੀਗੜ੍ਹ, ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ, ਜਿਸ ਤੋਂ ਬਾਅਦ ਉਨ੍ਹਾਂ ਨੇ ਖ਼ੁਦ ਨੂੰ ਇਕਾਂਤਵਾਸ ਕਰ ਲਿਆ ਹੈ। ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਵਲੋਂ ਟਵੀਟ ਕਰਕੇ ਉਕਤ ਦੀ ਜਾਣਕਾਰੀ ਦਿੱਤੀ ਗਈ ਹੈ। ਕੈਪਟਨ ਅਮਰਿੰਦਰ ਸਿੰਘ ਸਿਸਵਾਂ ਫਾਰਮ ਹਾਊਸ ‘ਚ ਇਕਾਂਤਵਾਸ ਹੋ ਗਏ ਹਨ ।