Punjab Junction Newspaper | 14 January 2022
ਨਵੀਂ ਦਿੱਲੀ, -ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੂਬੇ ਦੇ ਦੌਰੇ ਦੌਰਾਨ ਉਨ੍ਹਾਂ ਦੀ ਸੁਰੱਖਿਆ ‘ਚ ਹੋਈ ਉਲੰਘਣ ‘ਤੇ ਅਫ਼ਸੋਸ ਪ੍ਰਗਟ ਕਰਦਿਆਂ ਉਨ੍ਹਾਂ ਦੀ ਲੰਬੀ ਉਮਰ ਦੀ ਕਾਮਨਾ ਕੀਤੀ। ਚੰਨੀ ਨੇ ਕੋਵਿਡ-19 ਦੀ ਸਥਿਤੀ ‘ਤੇ ਮੁੱਖ ਮੰਤਰੀਆਂ ਨਾਲ ਮੋਦੀ ਦੀ ਵੀਡੀਓ ਗੱਲਬਾਤ ਦੇ ਮੌਕੇ ਦੀ ਵਰਤੋਂ ਉਨ੍ਹਾਂ ਨੂੰ ਸੰਦੇਸ਼ ਦੇਣ ਲਈ ਕੀਤੀ। ਚੰਨੀ ਨੇ ਮੋਦੀ ਨੂੰ ਕਿਹਾ ਕਿ ਉਨ੍ਹਾਂ ਦੀ ਪੰਜਾਬ ਫੇਰੀ ਦੌਰਾਨ ਜੋ ਵੀ ਹੋਇਆ ਉਸ ਦਾ ਉਨ੍ਹਾਂ ਨੂੰ ਪਛਤਾਵਾ ਹੈ ਅਤੇ ਉਹ ਪ੍ਰਧਾਨ ਮੰਤਰੀ ਦਾ ਸਤਿਕਾਰ ਕਰਦੇ ਹਨ। ਚੰਨੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਲੰਬੀ ਉਮਰ ਦੀ ਕਾਮਨਾ ਕਰਦਿਆਂ ਹਿੰਦੀ ‘ਚ ਕਿਹਾ ਕਿ ‘ਤੁਮ ਸਲਾਮਤ ਰਹੋ ਕਯਾਮਤ ਤੱਕ, ਔਰ ਖੁਦਾ ਕਰੇ ਕਯਾਮਤ ਨਾ ਹੋ’।