Punjab Junction Newspaper | 23 January 2022
ਚੰਡੀਗੜ੍ਹ, ਬਿਕਰਮ ਸਿੰਘ ਮਜੀਠੀਆ ਦੇ ਲਾਏ ਹੋਏ ਦੋਸ਼ਾਂ ਨੂੰ ਮੁੱਖ ਮੰਤਰੀ ਚੰਨੀ ਨੇ ਸਿਰੇ ਤੋਂ ਖ਼ਾਰਜ ਕਰ ਦਿੱਤਾ ਹੈ। ਉਨ੍ਹਾਂ ਮਜੀਠੀਆ ਨੂੰ ਚੁਣੌਤੀ ਦਿੱਤੀ ਕਿ ਪੂਰੇ ਪੰਜਾਬ ‘ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਚ ਮੇਰੇ ਸ਼ਾਮਿਲ ਹੋਣ ਦੇ ਸਬੂਤ ਪੇਸ਼ ਕਰਨ। ਈ.ਡੀ. ਦੀ ਜਾਂਚ ਦੇ ਦਾਇਰੇ ਵਿਚ ਆਏ ਆਪਣੇ ਰਿਸ਼ਤੇਦਾਰ ਹਨੀ ਦੇ ਮਾਮਲੇ ਵਿਚ ਕਿਸੇ ਤਰ੍ਹਾਂ ਦੀ ਸ਼ਮੂਲੀਅਤ ਨੂੰ ਨਕਾਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਮੈਂ ਆਪਣੇ ਭਤੀਜੇ ਭੁਪਿੰਦਰ ਸਿੰਘ ਹਨੀ ਨਾਲ ਆਪਣੇ ਸਬੰਧਾਂ ਤੋਂ ਇਨਕਾਰ ਨਹੀਂ ਕੀਤਾ ਅਤੇ ਉਹ ਇਕ ਰਿਸ਼ਤੇਦਾਰ ਦੇ ਤੌਰ ‘ਤੇ ਮੇਰੇ ਕਿਸੇ ਵੀ ਸਮਾਰੋਹ ਵਿਚ ਸ਼ਾਮਿਲ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਮਜੀਠੀਆ ਭਾਜਪਾ ਸਰਕਾਰ ਦੇ ਇਸ਼ਾਰੇ ‘ਤੇ ਕੰਮ ਕਰ ਰਹੇ ਹਨ ਅਤੇ ਉਨ੍ਹਾਂ ਖ਼ਿਲਾਫ਼ ਕੇਸ ਦਰਜ ਹੋਣ ਮਗਰੋਂ ਉਹ ਬਦਲਾ ਲੈਣ ਦੀ ਕੋਸ਼ਿਸ਼ ਕਰ ਰਹੇ ਹਨ, ਜਿਨ੍ਹਾਂ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਲੁਕੋ ਕੇ ਰੱਖਿਆ ਹੋਇਆ ਸੀ।
…………Chief Editor Jasdeep Singh