Punjab Junction Newspaper | 28 December 2021
ਚੰਡੀਗੜ੍ਹ, -ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਚੰਡੀਗੜ੍ਹ ਨਗਰ ਨਿਗਮ ਦੀਆਂ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਟਵੀਟ ਕਰਕੇ ਕਿਹਾ ਕਿ ਚੰਡੀਗੜ੍ਹ ਨਗਰ ਨਿਗਮ ‘ਚ ਆਮ ਆਦਮੀ ਪਾਰਟੀ ਦੀ ਇਸ ਜਿੱਤ ਨੇ ਪੰਜਾਬ ‘ਚ ਬਦਲਾਅ ਦੇ ਸੰਕੇਤ ਦਿੱਤੇ ਹਨ। ਚੰਡੀਗੜ੍ਹ ਦੇ ਲੋਕਾਂ ਨੇ ਅੱਜ ਭ੍ਰਿਸ਼ਟ ਰਾਜਨੀਤੀ ਨੂੰ ਨਕਾਰਦੇ ਹੋਏ ‘ਆਪ’ ਦੀ ਇਮਾਨਦਾਰ ਰਾਜਨੀਤੀ ਨੂੰ ਚੁਣਿਆ ਹੈ। ਇਸੇ ਤਰ੍ਹਾਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਨਗਰ ਨਿਗਮ ਵਿਚ ‘ਆਪ’ ਦੇ ਚੰਗੇ ਪ੍ਰਦਰਸ਼ਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਸ ਵਾਰ ਚੰਡੀਗੜ੍ਹ ‘ਚ ਮੇਅਰ ਆਮ ਆਦਮੀ ਪਾਰਟੀ ਦਾ ਹੀ ਬਣੇਗਾ। ‘ਆਪ’ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਕਿ ਚੰਡੀਗੜ੍ਹ ਦੇ ਲੋਕਾਂ ਨੇ ਇਹ ਦੱਸ ਦਿੱਤਾ ਹੈ ਕਿ ਪੰਜਾਬ ‘ਚ ਆਉਣ ਵਾਲੇ ਦਿਨਾਂ ਵਿਚ ਕਿਸ ਦੀ ਸਰਕਾਰ ਆਉਣ ਵਾਲੀ ਹੈ। ਰਾਘਵ ਚੱਢਾ ਨੇ ਕਿਹਾ ਕਿ ਇਹ ਤਾਂ ਸਿਰਫ਼ ਇਕ ਝਾਕੀ ਹੈ, ਪੰਜਾਬ ਅਜੇ ਬਾਕੀ ਹੈ।
…………………..…………………………Chief Editor Jasdeep Singh