ਜੇ ਅਸੀਂ ਅਨੁਸੂਚਿਤ ਜਾਤੀਆਂ ਨੂੰ ਹਿੰਦੂ ਮੰਨਦੇ ਹਾਂ ਤਾਂ ਉਨ੍ਹਾਂ ਨੂੰ ਮੰਦਿਰ ਜਾਣ ਤੋਂ ਕਿਉਂ ਰੋਕਿਆ ਜਾਂਦਾ ਹੈ- ਕਾਂਗਰਸ ਪ੍ਰਧਾਨ

Punjab Junction Weekly Newspaper / 8 February 2023

ਨਵੀਂ ਦਿੱਲੀ,

ਰਾਜ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ ਨੇ ਕਿਹਾ ਕਿ ਜਦੋਂ ਅਸੀਂ ਅਨੁਸੂਚਿਤ ਜਾਤੀਆਂ ਨੂੰ ਹਿੰਦੂ ਮੰਨਦੇ ਹਾਂ, ਤਾਂ ਫ਼ਿਰ ਉਨ੍ਹਾਂ ਨੂੰ ਮੰਦਿਰ ਜਾਣ ਤੋਂ ਕਿਉਂ ਰੋਕਿਆ ਜਾਂਦਾ ਹੈ। ਕਈ ਮੰਤਰੀ ਉਨ੍ਹਾਂ ਦੇ ਘਰ ਜਾ ਕੇ ਖਾਣਾ ਖਾਂਦੇ ਹਨ ਤੇ ਫ਼ਿਰ ਤਸਵੀਰਾਂ ਪਾਉਂਦੇ ਹਨ। ਕਈ ਸਾਂਸਦ-ਮੰਤਰੀ ਸਿਰਫ਼ ਹਿੰਦੂ-ਮੁਸਲਿਮ ਹੀ ਕਰਦੇ ਹਨ, ਕੀ ਉਨ੍ਹਾਂ ਕੋਲ ਕੋਈ ਹੋਰ ਗੱਲ ਨਹੀਂ ਹੈ। ਦੂਜੇ ਪਾਸੇ ਜੇਕਰ ਕੋਈ ਅਨੁਸੂਚਿਤ ਜਾਤੀ ਦੇ ਲੋਕ ਮੰਦਿਰ ਜਾਂਦੇ ਹਨ, ਤਾਂ ਉਨ੍ਹਾਂ ਦੀ ਕੁੱਟਮਾਰ ਕੀਤੀ ਜਾਂਦੀ ਹੈ, ਉਨ੍ਹਾਂ ਦੀ ਸੁਣਵਾਈ ਨਹੀਂ ਹੁੰਦੀ।

Chief Editor- Jasdeep Singh  (National Award Winner)