ਡਾ. ਲਖਵਿੰਦਰ ਸਿੰਘ ਜੌਹਲ ਪੰਜਾਬੀ ਸਾਹਿਤ ਅਕਾਦਮੀ ਦੇ ਸਰਬਸੰਮਤੀ ਨਾਲ ਪ੍ਰਧਾਨ ਬਣੇ

Punjab Junction Newspaper | 27 January 2022

ਲੁਧਿਆਣਾ,

ਪੰਜਾਬੀ ਸਾਹਿਤ ਅਕਾਦਮੀ ਦੇ ਮੁੱਖ ਚੋਣ ਅਧਿਕਾਰੀ ਡਾ: ਕੁਲਦੀਪ ਸਿੰਘ ਅਤੇ ਸਹਾਇਕ ਚੋਣ ਅਧਿਕਾਰੀ ਹਕੀਕਤ ਸਿੰਘ ਮਾਂਗਟ ਨੇ ਦੱਸਿਆ ਕਿ ਉੱਘੇ ਪੰਜਾਬੀ ਕਵੀ ਤੇ ਚਿੰਤਕ ਡਾ: ਲਖਵਿੰਦਰ ਸਿੰਘ ਜੌਹਲ ਸਰਬਸੰਮਤੀ ਨਾਲ ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਦੇ ਪ੍ਰਧਾਨ ਬਣ ਗਏ ਹਨ | ਉਨ੍ਹਾਂ ਦੱਸਿਆ ਕਿ ਪੰਜਾਬੀ ਸਾਹਿਤ ਅਕਾਡਮੀ ਦੇ ਪ੍ਰਬੰਧਕੀ ਬੋਰਡ ਤੇ ਅਹੁਦੇਦਾਰਾਂ ਦੀਆਂ ਦੋ-ਸਾਲਾਂ (2022-2024) ਚੋਣ 30 ਜਨਵਰੀ, 2022 ਦਿਨ ਐਤਵਾਰ ਨੂੰ ਪੰਜਾਬੀ ਭਵਨ ਲੁਧਿਆਣਾ ਵਿਚ ਹੋਣ ਵਾਲੀ ਚੋਣ ਲਈ 25 ਉਮੀਦਵਾਰ ਚੋਣ ਮੈਦਾਨ ਵਿਚ ਹਨ | ਉਨ੍ਹਾਂ ਦੱਸਿਆ ਕਿ ਸੀਨੀਅਰ ਮੀਤ ਪ੍ਰਧਾਨ ਦੇ ਇਕ ਅਹੁਦੇ ਲਈ ਡਾ. ਸੁਰਜੀਤ ਸਿੰਘ ਅਤੇ ਡਾ. ਸ਼ਿਆਮ ਸੁੰਦਰ ਦੀਪਤੀ, ਪੰਜ ਮੀਤ ਪ੍ਰਧਾਨਾਂ ‘ਚੋਂ ਪੰਜਾਬੋਂ ਬਾਹਰ ਦੇ ਇਕੱਲੇ ਉਮੀਦਵਾਰ ਹੋਣ ਕਰਕੇ ਡਾ. ਹਰਵਿੰਦਰ ਸਿੰਘ ਸਿਰਸਾ ਬਿਨ੍ਹਾਂ ਮੁਕਾਬਲਾ ਮੀਤ ਪ੍ਰਧਾਨ ਬਣ ਗਏ ਹਨ | ਡਾ. ਗੁਰਮੀਤ ਕੱਲਰਮਾਜਰੀ, ਸੁਖਦਰਸ਼ਨ ਗਰਗ, ਭਗਵੰਤ ਰਸੂਲਪੁਰੀ, ਸਹਿਜਪ੍ਰੀਤ ਸਿੰਘ ਮਾਂਗਟ, ਤ੍ਰੈਲੋਚਨ ਲੋਚੀ, ਸਿਮਰਤ ਸੁਮੈਰਾ, ਡਾ. ਭਗਵੰਤ ਸਿੰਘ ਸੱਤ ਮੈਂਬਰਾਂ ‘ਚੋਂ ਚਾਰ ਮੀਤ ਪ੍ਰਧਾਨ ਚੁਣੇ ਜਾਣੇ ਹਨ | ਜਨਰਲ ਸਕੱਤਰ ਦੇ ਅਹੁਦੇ ਲਈ ਡਾ. ਗੁਰਇਕਬਾਲ ਸਿੰਘ ਅਤੇ ਡਾ. ਗੁਲਜ਼ਾਰ ਸਿੰਘ ਪੰਧੇਰ ਦੇ ਨਾਮ ਸ਼ਾਮਿਲ ਹਨ | ਪ੍ਰਬੰਧਕੀ ਬੋਰਡ ਦੇ ਪੰਦਰਾਂ ਮੈਂਬਰ ਚੁਣੇ ਜਾਣੇ ਹਨ ਜਿਨ੍ਹਾਂ ਵਿਚ 2 ਇਸਤਰੀ ਮੈਂਬਰਾਂ ‘ਚ ਇੰਦਰਾ ਵਿਰਕ ਅਤੇ ਪਰਮਜੀਤ ਕੌਰ ਮਹਿਕ ਬਿਨ੍ਹਾਂ ਮੁਕਾਬਲਾ ਜੇਤੂ ਹਨ | ਇੱਕ ਮੈਂਬਰ ਹਰਿਆਣਾ, ਹਿਮਾਚਲ ਅਤੇ ਜੰਮੂ ਕਸ਼ਮੀਰ ਤੋਂ ਬਲਜੀਤ ਸਿੰਘ ਰੈਣਾਂ ਅਤੇ ਬਾਕੀ ਭਾਰਤ ‘ਚੋਂ ਅਸ਼ੋਕ ਵਸ਼ਿਸ਼ਠ ਬਿਨ੍ਹਾਂ ਮੁਕਾਬਲਾ ਜੇਤੂ ਹਨ, ਜਦ ਕਿ ਗਿਆਰਾਂ ਮੈਂਬਰ ਹੋਰ ਚੁਣੇ ਜਾਣੇ ਹਨ ਜਿਨ੍ਹਾਂ ‘ਚ ਹਰਦੀਪ ਢਿੱਲੋਂ, ਜਸਵੀਰ ਝੱਜ, ਕਰਮ ਸਿੰਘ ਜ਼ਖ਼ਮੀ, ਹਰਬੰਸ ਮਾਲਵਾ, ਸੰਤੋਖ ਸਿੰਘ ਸੁੱਖੀ, ਡਾ. ਗੁਰਮੇਲ ਸਿੰਘ, ਕੇ. ਸਾਧੂ ਸਿੰਘ, ਰੋਜ਼ੀ ਸਿੰਘ, ਬਲਵਿੰਦਰ ਸਿੰਘ, ਗੁਰਸੇਵਕ ਸਿੰਘ ਢਿੱਲੋਂ, ਬਲਦੇਵ ਸਿੰਘ ਝੱਜ ਅਤੇ ਪਰਮਜੀਤ ਸਿੰਘ ਮਾਨ ਸਮੇਤ ਬਾਰਾਂ ਮੈਂਬਰ ਚੋਣ ਮੈਦਾਨ ‘ਚ ਹਨ |

                                                                 …………..…………Chief Editor Jasdeep Singh