ਡੇਰਾ ਮੁਖੀ ਦੀ ਪੈਰੋਲ ਰੱਦ ਕਰਨ ਦੀ ਮੰਗ, ਐਡਵੋਕੇਟ ਅਰੋੜਾ ਨੇ ਹਰਿਆਣਾ ਸਰਕਾਰ ਨੂੰ ਨੋਟਿਸ ਭੇਜਿਆ

Punjab Junction Weekly Newspaper / 30 October 2022

ਚੰਡੀਗੜ੍ਹ, -ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਸੀਨੀਅਰ ਐਡਵੋਕੇਟ ਐਚ.ਸੀ. ਅਰੋੜਾ ਨੇ ਹਰਿਆਣਾ ਸਰਕਾਰ ਨੂੰ ਕਾਨੂੰਨੀ ਨੋਟਿਸ ਜਾਰੀ ਕਰਕੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਦੀ ਪੈਰੋਲ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ | ਕਤਲ ਅਤੇ ਸਾਧਵੀਆਂ ਨਾਲ ਜਿਣਸੀ ਸ਼ੋਸ਼ਣ ਦੇ ਮਾਮਲੇ ਵਿਚ ਸਜ਼ਾ ਕੱਟ ਰਹੇ ਡੇਰਾ ਮੁਖੀ ਨੂੰ ਕੁਝ ਸਮਾਂ ਪਹਿਲਾਂ ਪੈਰੋਲ ਦਿੱਤੀ ਗਈ ਸੀ | ਹਰਿਆਣਾ ਦੇ ਮੁੱਖ ਸਕੱਤਰ ਨੂੰ ਭੇਜੇ ਗਏ ਲੀਗਲ ਨੋਟਿਸ ਵਿਚ ਡੇਰਾ ਮੁਖੀ ਦੀ ਪੈਰੋਲ ਰੱਦ ਕਰਨ ਦੇ ਨਾਲ-ਨਾਲ ਦੀਵਾਲੀ ‘ਤੇ ਲਾਂਚ ਕੀਤੇ ਗਏ ਗੀਤ ‘ਸਾਡੀ ਨਿੱਤ ਦੀਵਾਲੀ’ ‘ਤੇ ਵੀ ਰੋਕ ਲਗਾਉਣ ਦੀ ਮੰਗ ਕੀਤੀ ਗਈ ਹੈ | ਐਡਵੋਕੇਟ ਨੇ ਕਿਹਾ ਕਿ ਪੈਰੋਲ ਉੱਤੇ ਬਾਹਰ ਆਏ ਡੇਰਾ ਮੁਖੀ ਨੰੂ ਪ੍ਰਸਿੱਧੀ ਪ੍ਰਾਪਤ ਕਰਨ ਦੀ ਆਗਿਆ ਨਹੀਂ ਦਿੱਤੀ ਜਾ ਸਕਦੀ ਹੈ | ਉਨ੍ਹਾਂ ਕਿਹਾ ਹੈ ਕਿ ਰਾਮ ਰਹੀਮ ਸਾਧਵੀਆਂ ਨਾਲ ਜਿਨਸੀ ਸ਼ੋਸ਼ਣ ਅਤੇ ਹੱਤਿਆ ਦੇ ਮਾਮਲੇ ਵਿਚ ਦੋਸ਼ੀ ਹੈ | ਹਰਿਆਣਾ ਸਰਕਾਰ ਨੇ 40 ਦਿਨ ਦੀ ਪੈਰੋਲ ਦਿੱਤੀ ਅਤੇ ਇਸ ਦੌਰਾਨ ਉਹ ਯੂਪੀ ਦੇ ਬਾਗਪਤ ਵਿਚ ਰਹਿ ਕੇ ਸਤਸੰਗ ਕਰ ਰਿਹਾ ਹੈ | ਐਡਵੋਕੇਟ ਨੇ ਰਾਮ ਰਹੀਮ ਦੇ ਆਨਲਾਈਨ ਸਤਸੰਗ ‘ਤੇ ਵੀ ਸਵਾਲ ਖੜ੍ਹੇ ਕੀਤੇ ਹਨ |

Chief Editor- Jasdeep Singh  (National Award Winner)