
Punjab Junction Weekly Newspaper / 07 OCTUBER 2024
ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਇਜ਼ਰਾਈਲ ਨੂੰ ਈਰਾਨ ਦੇ ਪ੍ਰਮਾਣੂ ਟਿਕਾਣਿਆਂ (Iran nuclear sites) ‘ਤੇ ਹਮਲਾ ਕਰਨਾ ਚਾਹੀਦਾ ਹੈ। ਟਰੰਪ ਦਾ ਇਹ ਬਿਆਨ ਸ਼ੁੱਕਰਵਾਰ ਨੂੰ ਉੱਤਰੀ ਕੈਰੋਲੀਨਾ ‘ਚ ਚੋਣ ਪ੍ਰਚਾਰ ਦੌਰਾਨ ਆਇਆ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪਰਮਾਣੂ ਹਥਿਆਰ ਸਾਡੀ ਸਭ ਤੋਂ ਵੱਡੀ ਚੁਣੌਤੀ ਹਨ ਅਤੇ ਇਜ਼ਰਾਈਲ ਨੂੰ ਇਸ ਧਮਕੀ ਦਾ ਜਵਾਬ ਦੇਣਾ ਚਾਹੀਦਾ ਹੈ। ਟਰੰਪ ਨੇ ਕਿਹਾ, ‘ਪਹਿਲਾਂ ਉਥੇ ਬੰਬ ਸੁੱਟੋ, ਬਾਕੀ ਬਾਅਦ ਵਿਚ ਵੇਖਿਆ ਜਾਵੇਗਾ।’
ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸਪੱਸ਼ਟ ਕਿਹਾ ਕਿ ਇਜ਼ਰਾਈਲ ਨੂੰ ਈਰਾਨ ਦੇ ਮਿਜ਼ਾਈਲ ਹਮਲੇ ਦਾ ਜਵਾਬ ਉਸਦੇ ਪ੍ਰਮਾਣੂ ਟਿਕਾਣਿਆਂ ‘ਤੇ ਹਮਲਾ ਕਰਕੇ ਦੇਣਾ ਚਾਹੀਦਾ ਹੈ। ਟਰੰਪ ਮੁਤਾਬਕ ਪਰਮਾਣੂ ਹਥਿਆਰ ਮਨੁੱਖਤਾ ਲਈ ਸਭ ਤੋਂ ਵੱਡਾ ਖ਼ਤਰਾ ਹਨ ਅਤੇ ਉਨ੍ਹਾਂ ਨੂੰ ਨਸ਼ਟ ਕਰਨਾ ਪਹਿਲ ਹੋਣੀ ਚਾਹੀਦੀ ਹੈ। ਇਹ ਬਿਆਨ ਉਦੋਂ ਆਇਆ ਹੈ ਜਦੋਂ ਹਾਲ ਹੀ ਵਿੱਚ ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਨੇ ਕਿਹਾ ਸੀ ਕਿ ਜੇਕਰ ਇਜ਼ਰਾਈਲ ਈਰਾਨ ਦੇ ਪ੍ਰਮਾਣੂ ਟਿਕਾਣਿਆਂ ‘ਤੇ ਹਮਲਾ ਕਰਦਾ ਹੈ ਤਾਂ ਅਮਰੀਕਾ ਇਸ ਦਾ ਸਮਰਥਨ ਨਹੀਂ ਕਰੇਗਾ।
Chief Editor- Jasdeep Singh (National Award Winner)