ਦੇਸ਼ ਵਿਦੇਸ਼ ਤੋਂ ਪੁੱਜੇ ਲੱਖਾਂ ਸ਼ਰਧਾਲੂਆਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮਨਾਇਆ ਨਵਾਂ ਸਾਲ 2022

Punjab Junction Newspaper | 01 January 2022

ਅੰਮ੍ਰਿਤਸਰ,- ਦੇਸ਼ ਵਿਦੇਸ਼ ਤੋਂ ਪੁੱਜੇ ਲੱਖਾਂ ਸ਼ਰਧਾਲੂਆਂ ਨੇ ਨਵਾਂ ਸਾਲ 2022 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰ ਕੇ ਮਨਾਇਆ। ਸਰਦੀ ਦੀ ਪਰਵਾਹ ਨਾ ਕਰਦਿਆਂ ਸ਼ਰਧਾਲੂ ਬੀਤੀ ਦੇਰ ਰਾਤ ਤੋਂ ਹੀ ਪਰਿਵਾਰਾਂ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜਣੇ ਸ਼ੁਰੂ ਹੋ ਗਏ ਸਨ। ਜਿਉਂ ਹੀ ਘੜੀ ਦੀਆਂ ਸੂਈਆਂ ‘ਤੇ ਰਾਤ 12 ਵਜੇ ਦਾ ਸਮਾਂ ਹੋਇਆ ਤਾਂ ਸ਼ਰਧਾਲੂਆਂ ਨੇ ਬੋਲੇ ਸੋ ਨਿਹਾਲ ਦੇ ਜੈਕਾਰੇ ਬੁਲਾ ਕੇ ਨਵੇਂ ਸਾਲ ਦਾ ਸਵਾਗਤ ਕੀਤਾ।  ਨਵੇਂ ਸਾਲ ਦੀ ਆਮਦ ਮੌਕੇ ਹੋਰਨਾਂ ਲੱਖਾਂ ਸੰਗਤਾਂ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਵੀ ਪੁੱਜੇ ਹੋਏ ਸਨ।

                                                                              …………Chief Editor Jasdeep Singh