ਪਦਮਸ੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ

Punjab Junction Newspaper | 13 January 2022

ਸੁਲਤਾਨਪੁਰ ਲੋਧੀ,-ਵਾਤਾਵਰਨ ਪ੍ਰੇਮੀ ਪਦਮਸ੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਸੰਤ ਬਾਬਾ ਸੀਚੇਵਾਲ ਦੇ ਪ੍ਰਮੁੱਖ ਸੇਵਾਦਾਰ ਗੁਰਵਿੰਦਰ ਸਿੰਘ ਬੋਪਾਰਾਏ ਨੇ ਦੱਸਿਆ ਕਿ ਬਾਬਾ ਜੀ ਨੂੰ ਪਿਛਲੇ ਕੁਝ ਦਿਨਾਂ ਤੋਂ ਹਲਕਾ ਬੁਖ਼ਾਰ ਤੇ ਖੰਘ ਸੀ, ਜਿਸ ਕਾਰਨ ਸਿਹਤ ਵਿਭਾਗ ਵਲੋਂ ਉਨ੍ਹਾਂ ਦਾ ਕੋਰੋਨਾ ਟੈਸਟ ਕੀਤਾ ਗਿਆ ਸੀ। ਇਸ ਦੀ ਰਿਪੋਰਟ ਅੱਜ ਦੁਪਹਿਰ ਸਮੇਂ ਪਾਜ਼ੀਟਿਵ ਆਈ ਹੈ। ਉਨ੍ਹਾਂ ਦੱਸਿਆ ਕਿ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਨੇ ਆਪਣੇ ਆਪ ਨੂੰ ਇਕਾਂਤਵਾਸ ਕਰ ਲਿਆ ਹੈ।

                                                          …………………..…………Chief Editor Jasdeep Singh