ਪ੍ਰਨੀਤ ਕੌਰ ਨੇ ਕਾਂਗਰਸ ਨੂੰ ਦਿੱਤਾ ਜਵਾਬ

0
73

Punjab Junction Weekly Newspaper / 5 February 2023

ਨਵੀਂ ਦਿੱਲੀ,

ਕਾਂਗਰਸ ਵਲੋਂ ਪਾਰਟੀ ‘ਚੋਂ ਮੁਅੱਤਲ ਕੀਤੇ ਸੰਸਦ ਮੈਂਬਰ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਨੇ ਮੁਅੱਤਲੀ ਦੇ ਅਗਲੇ ਹੀ ਦਿਨ ਟਵਿੱਟਰ ‘ਤੇ ਪਾਰਟੀ ਦੇ ਕਾਰਨ ਦੱਸੋ ਨੋਟਿਸ ਦਾ ਜਵਾਬ ਦਿੰਦਿਆਂ ਆਪਣਾ ਪੱਖ ਰੱਖਿਆ | ਪ੍ਰਨੀਤ ਕੌਰ ਨੇ ਟਵਿੱਟਰ ‘ਤੇ ਆਪਣਾ ਪੱਖ ਰੱਖਦਿਆਂ ਕਿਹਾ ਕਿ ਕਾਂਗਰਸ ਜੋ ਵੀ ਫ਼ੈਸਲਾ ਲੈਣਾ ਚਾਹੁੰਦੀ ਹੈ, ਉਸ ਦਾ ਸਵਾਗਤ ਹੈ | ਪ੍ਰਨੀਤ ਕੌਰ, ਜਿਸ ਨੂੰ ਆਪਣਾ ਪੱਖ ਰੱਖਣ ਲਈ ਪਾਰਟੀ ਨੇ 3 ਦਿਨ ਦਾ ਸਮਾਂ ਦਿੱਤਾ ਸੀ, ਨੇ ਅੱਗੇ ਇਹ ਵੀ ਲਿਖਿਆ ਕਿ ਉਨ੍ਹਾਂ ਹਮੇਸ਼ਾ ਪਾਰਟੀ ਅਤੇ ਉਨ੍ਹਾਂ ਲੋਕਾਂ ਨੂੰ ਆਪਣਾ ਬਿਹਤਰੀਨ ਦਿੱਤਾ ਹੈ, ਜਿਨ੍ਹਾਂ ਨੇ ਉਨ੍ਹਾਂ ਨੂੰ ਵਾਰ-ਵਾਰ ਚੁਣਿਆ ਹੈ | ਉਨ੍ਹਾਂ ਜਨਤਾ ਨੂੰ ਆਪਣੀ ਅਸਲ ਤਾਕਤ ਦੱਸਦਿਆਂ ਕਿਹਾ ਕਿ ਉਹ ਲੋਕਾਂ ਦੇ ਹਮੇਸ਼ਾ ਕਰਜ਼ਦਾਰ ਰਹਿਣਗੇ ਅਤੇ ਹਮੇਸ਼ਾ ਵਾਂਗ ਉਨ੍ਹਾਂ ਦੀ ਸੇਵਾ ਕਰਦੇ ਰਹਿਣਗੇ | ਪ੍ਰਨੀਤ ਕੌਰ ਨੇ ਕਿਹਾ ਕਿ ਉਨ੍ਹਾਂ ਨੂੰ ਤਾਕਤ ਉਨ੍ਹਾਂ ਲੋਕਾਂ ਤੋਂ ਮਿਲਦੀ ਹੈ, ਬਾਕੀ ਸਭ ਸੈਕੰਡਰੀ ਹੈ | ਜ਼ਿਕਰਯੋਗ ਹੈ ਕਿ ਕਾਂਗਰਸ ਨੇ ਸ਼ੁੱਕਰਵਾਰ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਸ਼ਿਕਾਇਤ ‘ਤੇ ਪ੍ਰਨੀਤ ਕੌਰ ਨੂੰ ਪਾਰਟੀ ‘ਚੋਂ ਮੁਅੱਤਲ ਕਰ ਦਿੱਤਾ ਸੀ | ਪ੍ਰਨੀਤ ਕੌਰ ਨੂੰ ਆਪਣਾ ਪੱਖ ਰੱਖਣ ਲਈ 3 ਦਿਨ ਦਾ ਸਮਾਂ ਦਿੱਤਾ ਸੀ |

Chief Editor- Jasdeep Singh  (National Award Winner)