ਪੰਜਾਬ ਸਰਕਾਰ ਦਾ ਸਰਪੰਚਾਂ ਨੂੰ ਵੱਡਾ ਤੋਹਫਾ…

Punjab Junction Weekly Newspaper / 29 APRIL 2025

ਪੰਜਾਬ ਸਰਕਾਰ ਵੱਲੋਂ ਹੁਣ ਪਿੰਡਾਂ ਦੇ ਸਰਪੰਚਾਂ ਨੂੰ ਹਰ ਮਹੀਨੇ 2000 ਰੁਪਏ ਤਨਖਾਹ ਦਿੱਤੀ ਜਾਵੇਗੀ। ਸਰਪੰਚਾਂ ਨੂੰ ਸਹੁੰ ਚੁੱਕਣ ਵਾਲੇ ਦਿਨ ਤੋਂ ਹੀ ਤਨਖਾਹ ਦਿੱਤੀ ਜਾਵੇਗੀ। ਇਹ ਐਲਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਪਿਛਲੇ ਦਿਨੀਂ ਚੰਡੀਗੜ੍ਹ ਦੇ ਟੈਗੋਰ ਥੀਏਟਰ ਵਿੱਚ ਪੰਚਾਇਤ ਦਿਵਸ ਉਤੇ ਆਯੋਜਿਤ ਇਕ ਸਮਾਗਮ ਵਿੱਚ ਕੀਤਾ।

ਪੰਜਾਬ ਸਰਕਾਰ (Punjab Government) ਵੱਲੋਂ ਹੁਣ ਪਿੰਡਾਂ ਦੇ ਸਰਪੰਚਾਂ ਨੂੰ 2000 ਰੁਪਏ ਪ੍ਰਤੀ ਮਹੀਨਾ ਤਨਖਾਹ ਦਿੱਤੀ ਜਾਵੇਗੀ, ਜਿਸ ਦਿਨ ਤੋਂ ਸਰਪੰਚਾਂ ਨੂੰ ਸਹੁੰ ਚੁੱਕੀ ਹੈ, ਉਸ ਦਿਨ ਤੋਂ ਹੀ ਸਰਪੰਚਾਂ ਨੂੰ ਤਨਖਾਹ ਦਿੱਤੀ ਜਾਵੇਗੀ। ਇਹ ਐਲਾਨ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਚੰਡੀਗੜ੍ਹ ਦੇ ਟੈਗੋਰ ਥੀਏਟਰ (Tagore Theater) ਵਿੱਚ ਪੰਚਾਇਤ ਦਿਵਸ (Panchayat Diwas) ‘ਤੇ ਆਯੋਜਿਤ ਇੱਕ ਸਮਾਗਮ ਵਿੱਚ ਕੀਤਾ।

ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਕਿਹਾ ਕਿ ਇਹ ਤਾਂ ਸ਼ੁਰੂਆਤ ਹੈ। ਅਸੀਂ ਜਲਦੀ ਹੀ ਦੋ ਹਜ਼ਾਰ ਦੇ ਅੱਗੇ ਇਕ ਹੋਰ ਜ਼ੀਰੋ ਜੋੜ ਦਿਆਂਗੇ। ਇਸ ਦੇ ਨਾਲ ਹੀ ਉਨ੍ਹਾਂ ਪੰਚਾਇਤਾਂ ਨੂੰ ਅਪੀਲ ਕੀਤੀ ਹੈ ਕਿ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਸ਼ੁਰੂ ਕੀਤੀ ਹੈ। ਇਸ ਵਿੱਚ ਤੁਹਾਡੇ ਸਹਿਯੋਗ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਸ ਵਿੱਚ ਕਈ ਪੰਚਾਇਤਾਂ ਨੇ ਵੀ ਸਹਿਯੋਗ ਦਿੱਤਾ ਹੈ। ਜਿਹੜਾ ਪਿੰਡ ਨਸ਼ਾ ਮੁਕਤ ਹੋਵੇਗਾ, ਉਸ ਨੂੰ ਵਿਕਾਸ ਲਈ 1 ਲੱਖ ਰੁਪਏ ਦਾ ਵਿਸ਼ੇਸ਼ ਫੰਡ ਦਿੱਤਾ ਜਾਵੇਗਾ।

Chief Editor- Jasdeep Singh  (National Award Winner)