Punjab Junction Weekly Newspaper / 07 OCTUBER 2024
ਪੰਜਾਬ ਵਿੱਚ ਇੱਕ ਵੱਡੇ ਹਾਦਸੇ ਦੀ ਖਬਰ ਸਾਹਮਣੇ ਆਈ ਹੈ। ਹਰਿਆਣਾ-ਹੁਸ਼ਿਆਰਪੁਰ ਮੁੱਖ ਮਾਰਗ ‘ਤੇ ਪਿੰਡ ਬਾਗਪੁਰ ਨੇੜੇ ਗਾਇਕ ਭੁਪਿੰਦਰ ਬੱਬਲ ਦੇ ਸੰਗੀਤ ਗਰੁੱਪ ਦੀ ਟੈਂਪੂ-ਟਰੈਵਲ ਗੱਡੀ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ।
ਉਕਤ ਦਰਦਨਾਕ ਹਾਦਸਾ ਇੱਕ ਟੈਂਪੂ-ਟਰੈਵਲ ਵਾਹਨ ਦੇ ਟਰੈਕਟਰ-ਟਰਾਲੀ ਨਾਲ ਟਕਰਾਉਣ ਕਾਰਨ ਵਾਪਰਿਆ। ਇਸ ਹਾਦਸੇ ‘ਚ ਗੱਡੀ ‘ਚ ਸਵਾਰ 12 ਲੋਕਾਂ ‘ਚੋਂ 2 ਲੋਕਾਂ ਦੀ ਮੌਤ ਹੋ ਗਈ ਜਦਕਿ 4 ਲੋਕ ਗੰਭੀਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਦਾਖਲ ਕਰਵਾਇਆ ਗਿਆ ਹੈ। ਜਿਨ੍ਹਾਂ ਵਿੱਚੋਂ ਦੋ ਨੂੰ ਛੁੱਟੀ ਦੇ ਦਿੱਤੀ ਗਈ ਹੈ ਅਤੇ ਇੱਕ ਦੀ ਹਾਲਤ ਨਾਜ਼ੁਕ ਹੋਣ ਕਾਰਨ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ ਹੈ।
Chief Editor- Jasdeep Singh (National Award Winner)