ਮਹਿੰਗਾਈ ਤੇ ਬੇਰੁਜ਼ਗਾਰੀ ਵਰਗੇ ਮੁੱਦੇ ਨਜ਼ਰਅੰਦਾਜ਼ ਕੀਤੇ- ਮਾਇਆਵਤੀ

Punjab Junction Newspaper | 02 FEBRUARY 2022

ਨਵੀਂ ਦਿੱਲੀ,

-ਬਹੁਜਨ ਸਮਾਜ ਪਾਰਟੀ (ਬਸਪਾ) ਦੀ ਮੁਖੀ ਮਾਇਆਵਤੀ ਨੇ ਕਿਹਾ ਹੈ ਕਿ ਮਹਿੰਗਾਈ ਤੇ ਬੇਰੁਜ਼ਗਾਰੀ ਵਰਗੇ ਮੁੱਦਿਆਂ ਨੂੰ ਬਜਟ ‘ਚ ਨਜ਼ਰਅੰਦਾਜ਼ ਕੀਤਾ ਗਿਆ ਹੈ | ਮਾਇਆਵਤੀ ਨੇ ਟਵੀਟ ਕੀਤਾ ਕਿ ਕੇਂਦਰੀ ਬਜਟ ਨਵੇਂ ਵਾਅਦਿਆਂ ਨਾਲ ਜਨਤਾ ਨੂੰ ਲੁਭਾਉਣ ਲਈ ਲਿਆਂਦਾ ਗਿਆ ਹੈ | ਕੇਂਦਰ ਵਧ ਰਹੀ ਗਰੀਬੀ, ਬੇਰੁਜ਼ਗਾਰੀ, ਮਹਿੰਗਾਈ ਤੇ ਕਿਸਾਨ ਖੁਦਕੁਸ਼ੀਆਂ ਵਰਗੀਆਂ ਗੰਭੀਰ ਚਿੰਤਾਵਾਂ ਨੂੰ ਲਗਾਤਾਰ ਨਜ਼ਰਅੰਦਾਜ਼ ਕਰ ਰਿਹਾ ਹੈ |

                                                                 …………..…………Chief Editor Jasdeep Singh