Punjab Junction Newspaper | 02 FEBRUARY 2022
ਕਾਂਗਰਸ ਨੇ ਦੋਸ਼ ਲਾਇਆ ਹੈ ਕਿ ਕੇਂਦਰ ਸਰਕਾਰ ਨੇ ਬਜਟ ਰਾਹੀਂ ਦੇਸ਼ ਦੇ ਮੁਲਾਜ਼ਮ ਤੇ ਮੱਧ ਵਰਗ ਨਾਲ ਧੋਖਾ ਕੀਤਾ ਹੈ | ਪਾਰਟੀ ਆਗੂ ਰਾਹੁਲ ਗਾਂਧੀ ਨੇ ਦੋਸ਼ ਲਗਾਇਆ ਹੈ ਕਿ ਕੇਂਦਰੀ ਬਜਟ ‘ਚ ਮੁਲਾਜ਼ਮ ਵਰਗ, ਮੱਧ ਵਰਗ, ਗਰੀਬਾਂ, ਕਿਸਾਨਾਂ, ਨੌਜਵਾਨਾਂ ਤੇ ਛੋਟੇ ਕਾਰੋਬਾਰੀਆਂ ਲਈ ਕੁਝ ਵੀ ਨਹੀਂ ਹੈ | ਪਾਰਟੀ ਦੇ ਮੁੱਖ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਟਵੀਟ ਕੀਤਾ ਕਿ ਭਾਰਤ ਦਾ ਮੁਲਾਜ਼ਮ ਤੇ ਮੱਧ ਵਰਗ ਮਹਾਂਮਾਰੀ ਦੇ ਇਸ ਦੌਰ ‘ਚ ਤਨਖਾਹਾਂ ‘ਚ ਵਾਧਾ ਤੇ ਮਹਿੰਗਾਈ ‘ਚ ਰਾਹਤ ਦੀ ਉਮੀਦ ਕਰ ਰਿਹਾ ਸੀ |