Punjab Junction Weekly Newspaper / 8 February 2023
ਨਵੀਂ ਦਿੱਲੀ,
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕ ਸਭਾ ਚੋਣਾਂ 2024 ਲਈ ਭਾਜਪਾ ਸੰਸਦ ਮੈਂਬਰਾਂ ਨੂੰ ਐਕਸ਼ਨ ਮੋਡ ‘ਚ ਆਉਣ ਦੀ ਤਾਕੀਦ ਕਰਦਿਆਂ ਕਿਹਾ ਕਿ ਲੋਕ ਸਭਾ ਚੋਣਾਂ ‘ਚ ਸਿਰਫ਼ 400 ਦਿਨ ਬਚੇ ਹਨ | ਜਨਤਾ ਨਾਲ ਰਾਬਤਾ ਕਾਇਮ ਰੱਖੋ | ਪ੍ਰਧਾਨ ਮੰਤਰੀ ਵਲੋਂ ਸੰਸਦ ਮੈਂਬਰਾਂ ਨੂੰ ਇਹ ਮੰਤਰ ਮੰਗਲਵਾਰ ਨੂੰ ਭਾਜਪਾ ਸੰਸਦੀ ਬੋਰਡ ਦੀ ਬੈਠਕ ਦੌਰਾਨ ਦਿੱਤਾ | ਮੋਦੀ ਨੇ ਸੰਸਦ ਮੈਂਬਰਾਂ ਨੂੰ ਆਪੋ ਆਪਣੇ ਹਲਕਿਆਂ ‘ਚ ਵਿਚਰਨ ਦੀ ਸਲਾਹ ਦਿੰਦਿਆਂ ਕਿਹਾ ਕਿ ਇਸ ਸਾਲ ਐਂਟੀ ਇੰਕਮਬੈਂਸੀ ਨਹੀਂ ਹੋਵੇਗੀ | ਪ੍ਰਧਾਨ ਮੰਤਰੀ ਨੇ ਸੰਸਦ ਮੈਂਬਰਾਂ ਨੂੰ ਬਜਟ ਦਾ ਵੱਧ ਤੋਂ ਵੱਧ ਪ੍ਰਚਾਰ ਕਰਨ ਨੂੰ ਵੀ ਕਿਹਾ | ਮੋਦੀ ਨੇ ਕਿਹਾ ਕਿ ਇਹ ਅੰਮਿ੍ਤ ਕਾਲ ਦਾ ਬਜਟ ਹੈ ਜਿਸ ਨੂੰ ਗਰੀਬਾਂ ਅਤੇ ਮੱਧ ਵਰਗ ਦੇ ਧਿਆਨ ‘ਚ ਰੱਖ ਕੇ ਬਣਾਇਆ ਗਿਆ ਹੈ | ਉਨ੍ਹਾਂ ਕਿਹਾ ਕਿ ਇਸ ਬਜਟ ‘ਚ ਸਭ ਨੂੰ ਕੁਝ ਨਾਲ ਕੁਝ ਮਿਲਿਆ ਹੈ | ਇਸ ਦੇ ਫਾਇਦੇ ਜਨਤਾ ਤੱਕ ਪਹੁੰਚਾਉਣ ਦੀ ਲੋੜ ਹੈ | ਇਸ ਤੋਂ ਪਹਿਲਾਂ ਪਿਛਲੇ ਹਫ਼ਤੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਬਜਟ ਨੂੰ ਲੈ ਕੇ ਵੱਖ-ਵੱਖ ਮੰਤਰਾਲਿਆਂ ਦੇ ਮੰਤਰੀਆਂ ਨਾਲ ਬੈਠਕ ਕੀਤੀ ਸੀ | ਉਨ੍ਹਾਂ ਮੰਤਰੀਆਂ ਨੂੰ ਬਜਟ ਦੇ ਵੱਖ-ਵੱਖ ਪਹਿਲੂਆਂ ਦੀ ਜਾਣਕਾਰੀ ਦਿੱਤੀ ਸੀ ਅਤੇ ਪ੍ਰਧਾਨ ਮੰਤਰੀ ਵਲੋਂ ਇਹ ਨਿਰਦੇਸ਼ ਦਿੱਤਾ ਗਿਆ ਸੀ ਕਿ ਬਜਟ ਨੂੰ ਲੈ ਕੇ ਵੱਧ ਤੋਂ ਵੱਧ ਪ੍ਰਚਾਰ ਕੀਤਾ ਜਾਵੇ |
Chief Editor- Jasdeep Singh (National Award Winner)