Punjab Junction Newspaper | 04 January 2022
ਲੁਧਿਆਣਾ- ਲੁਧਿਆਣਾ ਵਿਚ ਕੋਰੋਨਾ ਦਾ ਕਹਿਰ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ, ਜਿਸ ਕਰਕੇ ਇਸ ਜ਼ਿਲ੍ਹੇ ਦੇ ਲੋਕ ਬਹੁਤ ਚਿੰਤਤ ਹਨ। ਜ਼ਿਲ੍ਹਾ ਸਿਹਤ ਪ੍ਰਸ਼ਾਸਨ ਵਲੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਇੱਕ ਹੋਰ ਮਰੀਜ਼ ਦੀ ਮੌਤ ਹੋ ਗਈ ਹੈ, ਜੋ ਜ਼ਿਲ੍ਹਾ ਬਰਨਾਲਾ ਨਾਲ ਸੰਬੰਧ ਰੱਖਦਾ ਸੀ ਅਤੇ ਉਹ ਕੋਰੋਨਾ ਤੋਂ ਪ੍ਰਭਾਵਿਤ ਹੋਣ ਪਿੱਛੋਂ ਦਿਆਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਵਿਚ ਦਾਖਲ ਸੀ। ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਕੋਰੋਨਾ ਜਾਂਚ ਦੌਰਾਨ ਅੱਜ 152 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿਚੋਂ 103 ਪੀੜਤ ਮਰੀਜ਼ਾਂ ਦਾ ਸੰਬੰਧ ਜ਼ਿਲ੍ਹਾ ਲੁਧਿਆਣਾ ਨਾਲ ਹੈ ਜਦਕਿ 49 ਮਰੀਜ਼ ਜ਼ਿਲ੍ਹਾ ਲੁਧਿਆਣਾ ਤੋਂ ਬਾਹਰਲੇ ਜਿਲ੍ਹਿਆਂ ਅਤੇ ਸੂਬਿਆਂ ਨਾਲ ਸੰਬੰਧਿਤ ਹਨ। ਇਸ ਵੇਲੇ ਲੁਧਿਆਣਾ ਵਿਚ ਸਿਹਤਯਾਬੀ ਦੀ ਦਰ 97.43 ਫ਼ੀਸਦੀ ਤੋਂ ਘੱਟ ਕੇ 97.26 ਫ਼ੀਸਦੀ ਹੋ ਗਈ ਹੈ।