ਸਮਝੌਤੇ ਵਾਲਾ ਮੁੱਖ ਮੰਤਰੀ ਉਮੀਦਵਾਰ ਐਲਾਨ ਕੇ ਮੈਦਾਨ ਛੱਡ ਕੇ ਭੱਜੀ ‘ਆਪ’-ਸੁਖਬੀਰ

Punjab Junction Newspaper | 19 January 2022

ਚੰਡੀਗੜ੍ਹ, – ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਜਦੋਂ ਕੋਈ ਵੀ ਆਗੂ ਆਮ ਆਦਮੀ ਪਾਰਟੀ ਲਈ ਮੁੱਖ ਮੰਤਰੀ ਦੇ ਅਹੁਦੇ ਲਈ ਉਮੀਦਵਾਰ ਬਣਨ ਲਈ ਰਾਜ਼ੀ ਨਾ ਹੋਇਆ ਤਾਂ ‘ਆਪ’ ਭਗਵੰਤ ਮਾਨ ਨੂੰ ਉਮੀਦਵਾਰ ਐਲਾਨ ਕੇ ਮੈਦਾਨ ਛੱਡ ਕੇ ਭੱਜ ਗਈ ਹੈ | ਭਗਵੰਤ ਮਾਨ ਦੀ ਨਾਮਜ਼ਦਗੀ ਦੇ ਐਲਾਨ ਦੇ ਪ੍ਰੋਗਰਾਮ ਨੂੰ ਪਖੰਡ ਕਰਾਰ ਦਿੰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਕਦੇ ਵੀ ਭਗਵੰਤ ਮਾਨ ਨੂੰ ਪੰਜਾਬ ‘ਚ ਪਾਰਟੀ ਵਲੋਂ ਮੁੱਖ ਮੰਤਰੀ ਦਾ ਚਿਹਰਾ ਨਹੀਂ ਬਣਾਉਣਾ ਚਾਹੁੰਦੇ ਸਨ | ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੂੰ ‘ਆਪ’ ਦਾ ਚਿਹਰਾ ਬਣਾਉਣ ਨੇ ‘ਆਪ’ ਦਾ ਦੀਵਾਲੀਆਪਨ ਸਾਬਤ ਕੀਤਾ ਹੈ | ਉਨ੍ਹਾਂ ਕਿਹਾ ਕਿ ਮਾਨ ਵਲੋਂ ਕੀਤੀਆਂ ਗ਼ਲਤੀਆਂ ਤੇ ਗੁਨਾਹਾਂ ‘ਤੇ ਪਰਦਾ ਪਾਉਣ ਲਈ ਇਹ ਪ੍ਰੋਗਰਾਮ ਰੱਖਿਆ ਗਿਆ ਤੇ ਉਨ੍ਹਾਂ ਨੰੂ ਮੁੱਖ ਮੰਤਰੀ ਦੇ ਅਹੁਦੇ ਲਈ ਉਮੀਦਵਾਰ ਬਣਾਉਣ ਦਾ ਐਲਾਨ ਕੀਤਾ ਗਿਆ |

                                                                 …………..…………Chief Editor Jasdeep Singh