Punjab Junction Newspaper | 26 December 2021
ਫ਼ਤਹਿਗੜ੍ਹ ਸਾਹਿਬ, -ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਬੀਬਾ ਹਰਸਿਮਰਤ ਕੌਰ ਬਾਦਲ ਨੇ ਤਿੰਨ ਦਿਨਾਂ ਸ਼ਹੀਦੀ ਸਭਾ ਦੇ ਪਹਿਲੇ ਦਿਨ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਤੇ ਉਨ੍ਹਾਂ ਕੌਮ ਦੇ ਮਹਾਨ ਸ਼ਹੀਦਾਂ ਨੂੰ ਅਕੀਦਤ ਭੇਟ ਕੀਤੀ | ਜਿਸ ਦੌਰਾਨ ਸੁਖਬੀਰ ਨੇ ਪੱਤਰਕਾਰਾਂ ਤੋਂ ਦੂਰੀ ਬਣਾਈ ਰੱਖੀ ਤੇ ਉਹ ਚੰਦ ਕੁ ਮਿੰਟ ਹੀ ਫ਼ਤਹਿਗੜ੍ਹ ਸਾਹਿਬ ਵਿਖੇ ਰੁਕੇ | ਇਸ ਮੌਕੇ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਜਥੇ. ਕਰਨੈਲ ਸਿੰਘ ਪੰਜੋਲੀ, ਜਗਦੀਪ ਸਿੰਘ ਚੀਮਾ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਗੁਰਪ੍ਰੀਤ ਸਿੰਘ ਰਾਜੂ ਖੰਨਾ, ਭਾਈ ਅਵਤਾਰ ਸਿੰਘ ਰਿਆ, ਕਰਮਜੀਤ ਸਿੰਘ ਭਗੜਾਣਾ, ਗੁਰਮੀਤ ਸਿੰਘ ਸੋਨੂੰ ਚੀਮਾ, ਸਰਬਜੀਤ ਸਿੰਘ ਝਿੰਜਰ, ਜਥੇ. ਜਰਨੈਲ ਸਿੰਘ ਮਾਜਰੀ, ਗੁਰਦੀਪ ਸਿੰਘ ਮੰਡੋਫਲ, ਹਰਵਿੰਦਰ ਸਿੰਘ ਬੱਬਲ, ਮਨਮੋਹਨ ਸਿੰਘ ਮੁਕਾਰੋਂਪੁਰ, ਐਡ. ਇੰਦਰਜੀਤ ਸਿੰਘ ਸਾਊ, ਰਣਜੀਤ ਸਿੰਘ ਚੀਮਾ, ਚੇਅਰਮੈਨ ਹਰਭਜਨ ਸਿੰਘ ਤੇ ਸ਼ਰਨਜੀਤ ਸਿੰਘ ਚਨਾਰਥਲ ਤੋਂ ਇਲਾਵਾ ਵੱਡੀ ਗਿਣਤੀ ‘ਚ ਪਾਰਟੀ ਅਹੁਦੇਦਾਰ ਹਾਜ਼ਰ ਸਨ |
…………………..…………………………Chief Editor Jasdeep Singh