ਹੁਸ਼ਿਆਰਪੁਰ ਦੀ ਅਦਾਲਤ ‘ਚ ਅੱਜ ਫਿਰ ਪੇਸ਼ ਨਹੀਂ ਹੋਏ ਸ. ਪ੍ਰਕਾਸ਼ ਸਿੰਘ ਬਾਦਲ

Punjab Junction Newspaper | 18 January 2022

ਹੁਸ਼ਿਆਰਪੁਰ, -ਸ਼੍ਰੋਮਣੀ ਅਕਾਲੀ ਦਲ (ਬ) ਦੇ ਦੋਹਰੇ ਸੰਵਿਧਾਨ ਨੂੰ ਲੈ ਕੇ ਏ.ਸੀ.ਜੇ.ਐਮ. ਹੁਸ਼ਿਆਰਪੁਰ ਰੁਪਿੰਦਰ ਸਿੰਘ ਦੀ ਅਦਾਲਤ ‘ਚ ਚੱਲ ਰਹੇ ਮਾਮਲੇ ਦੀ ਸੁਣਵਾਈ ਦੌਰਾਨ ਅੱਜ ਫਿਰ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਅਦਾਲਤ ‘ਚ ਪੇਸ਼ ਨਹੀਂ ਹੋਏ, ਜਿਸ ਤੋਂ ਬਾਅਦ ਅਦਾਲਤ ਨੇ ਮਾਮਲੇ ਦੀ ਸੁਣਵਾਈ ਲਈ ਅਗਲੀ ਤਾਰੀਖ਼ 25 ਫਰਵਰੀ ਤੈਅ ਕੀਤੀ ਅਤੇ ਸ. ਪ੍ਰਕਾਸ਼ ਸਿੰਘ ਬਾਦਲ ਨੂੰ ਨਿੱਜੀ ਤੌਰ ‘ਤੇ ਅਦਾਲਤ ‘ਚ ਪੇਸ਼ ਹੋਣ ਲਈ ਕਿਹਾ ਗਿਆ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਡਾ: ਦਲਜੀਤ ਸਿੰਘ ਚੀਮਾ ਆਪਣੇ ਵਕੀਲ ਹਰਜੋਤਕਮਲ ਸਿੰਘ ਨਾਲ ਅਦਾਲਤ ‘ਚ ਹਾਜ਼ਰ ਹੋਏ।

                                                                 …………..…………Chief Editor Jasdeep Singh