ਸਟਰੀਟ ਲਾਈਟ ਘੁਟਾਲੇ ’ਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓ.ਐੱਸ. ਡੀ. ਕੈਪਟਨ ਸੰਧੂ ਨੂੰ ਵਿਜੀਲੈਂਸ ਨੇ ਕੀਤਾ ਨਾਮਜ਼ਦ

Punjab Junction Weekly Newspaper / 05 October 2022

ਲੁਧਿਆਣਾ, -ਵਿਜੀਲੈਂਸ ਬਿਊਰੋ ਵਲੋਂ ਸਟਰੀਟ ਲਾਈਟ ਘੁਟਾਲੇ ’ਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓ.ਐੱਸ.ਡੀ. ਕੈਪਟਨ ਸੰਦੀਪ ਸੰਧੂ ਨੂੰ ਨਾਮਜ਼ਦ ਕਰ ਲਿਆ ਗਿਆ ਹੈ। ਜਾਣਕਾਰੀ ਅਨੁਸਾਰ ਵਿਜੀਲੈਂਸ ਵਲੋਂ ਇਸ ਸੰਬੰਧੀ ਅਦਾਲਤ ਨੂੰ ਵੀ ਜਾਣਕਾਰੀ ਦਿੱਤੀ ਜਾ ਰਹੀ ਹੈ ਕਿ ਵਿਜੀਲੈਂਸ ਬਿਊਰੋ ਵਲੋਂ ਪਿਛਲੀ ਦਿਨੀਂ ਬੀ.ਡੀ.ਪੀ.ਓ. ਸਤਵਿੰਦਰ ਸਿੰਘ ਕੰਗ ਅਤੇ ਬਲਾਕ ਸਮਿਤੀ ਸਿੱਧਵਾਂ ਬੇਟ ਦੇ ਚੇਅਰਮੈਨ ਲਖਵਿੰਦਰ ਸਿੰਘ ਨੂੰ ਇਸ ਘਪਲੇਬਾਜ਼ੀ ਦੇ ਮਾਮਲੇ ’ਚ ਗ੍ਰਿਫ਼ਤਾਰ ਕੀਤਾ ਸੀ। ਵਿਜੀਲੈਂਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਬੀ.ਡੀ.ਪੀ.ਓ. ਸਤਵਿੰਦਰ ਸਿੰਘ ਕੰਗ ਨੇ ਵਿਜੀਲੈਂਸ ਕੋਲ ਇਸ ਮਾਮਲੇ ’ਚ ਕਈ ਸਨਸਨੀਖੇਜ਼ ਖੁਲਾਸੇ ਕੀਤੇ ਹਨ, ਜਿਸ ਆਧਾਰ ’ਤੇ ਵਿਜੀਲੈਂਸ ਬਿਊਰੋ ਵਲੋਂ ਹੁਣ ਕੈਪਟਨ ਸੰਦੀਪ ਸੰਧੂ ਨੂੰ ਵੀ ਇਸ ਮਾਮਲੇ ’ਚ ਨਾਮਜ਼ਦ ਕਰ ਲਿਆ ਗਿਆ ਹੈ ਜਦਕਿ ਕੈਪਟਨ ਸੰਦੀਪ ਸੰਧੂ ਦੇ ਨੇੜਲੇ ਸਾਥੀ ਹਰਪ੍ਰੀਤ ਸਿੰਘ ਨੂੰ ਪਹਿਲਾਂ ਹੀ ਵਿਜੀਲੈਂਸ ਬਿਊਰੋ ਵਲੋਂ ਇਸ ਮਾਮਲੇ ’ਚ ਨਾਮਜ਼ਦ ਕੀਤਾ ਜਾ ਚੁੱਕਾ ਹੈ ਅਤੇ ਹੁਣ ਇਨ੍ਹਾਂ ਦੋਵਾਂ ਦੀ ਵਿਜੀਲੈਂਸ ਅਧਿਕਾਰੀਆਂ ਵਲੋਂ ਭਾਲ ਕੀਤੀ ਜਾ ਰਹੀ ਹੈ।

Chief Editor- Jasdeep Singh  (National Award Winner)