ਵਿਧਾਇਕ ਅਮਿਤ ਰਤਨ ਨੂੰ ਬਚਾਉਣ ਲਈ ਮੁੱਖ ਮੰਤਰੀ ਦੂਜਿਆਂ ‘ਤੇ ਦੋਸ਼ ਲਗਾ ਰਹੇ ਹਨ-ਡਾ. ਚੀਮਾ

Punjab Junction Weekly Newspaper / 18 February 2023

ਅਨੰਦਪੁਰ ਸਾਹਿਬ,

4 ਲੱਖ ਰੁਪਏ ਰਿਸ਼ਵਤ ਕੇਸ ‘ਚ ਵਿਜੀਲੈਂਸ ਵਲੋਂ ਗਿ੍ਫ਼ਤਾਰ ਕੀਤੇ ‘ਆਪ’ ਵਿਧਾਇਕ ਅਮਿਤ ਰਤਨ ਦੇ ਨਿੱਜੀ ਸਹਾਇਕ ਨੂੰ ਅੱਗੇ ਕਰਕੇ ਭਗਵੰਤ ਮਾਨ ਸਰਕਾਰ ਆਪਣੇ ਵਿਧਾਇਕ ਨੂੰ ਬਚਾਉਣ ਲਈ ਦੂਜਿਆਂ ‘ਤੇ ਦੋਸ਼ ਮੜ੍ਹ ਰਹੀ ਹੈ | ਇਸ ਪੂਰੇ ਮਾਮਲੇ ਦੀ ਸੀ. ਬੀ. ਆਈ. ਤੋਂ ਜਾਂਚ ਹੋਣੀ ਚਾਹੀਦੀ ਹੈ | ਇਹ ਪ੍ਰਗਟਾਵਾ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਭਿ੍ਸ਼ਟਾਚਾਰ, ਰੇਤ ਮਾਫ਼ੀਆ, ਨਸ਼ਿਆਂ ਨੂੰ ਮੁੱਦਾ ਬਣਾ ਕੇ ਸੂਬੇ ਦੀ ਸੱਤਾ ਹਥਿਆਉਣ ਵਾਲੀ ਆਮ ਆਦਮੀ ਪਾਰਟੀ ਖ਼ੁਦ ਕਿੰਨੀ ਭਿ੍ਸ਼ਟ ਹੈ ਇਸ ਦਾ ਅੰਦਾਜ਼ਾ ਪੰਜਾਬ ਵਾਸੀਆਂ ਨੂੰ ਹੁਣ ਲੱਗ ਚੁੱਕਾ ਹੈ | ਉਨ੍ਹਾਂ ਕਿਹਾ ਕਿ ਇਸ ਤੋਂ ਵੱਡਾ ਹੋਰ ਭਿ੍ਸ਼ਟਾਚਾਰ ਕੀ ਹੋ ਸਕਦਾ ਹੈ ਕਿ ਇਕ ਪਿੰਡ ਦੇ ਸਰਪੰਚ ਤੋਂ ਗਰਾਂਟ ਬਦਲੇ 5 ਲੱਖ ਰੁਪਏ ਦੀ ਰਿਸ਼ਵਤ ਮੰਗੀ ਜਾ ਰਹੀ ਹੋਵੇ | ਡਾ. ਚੀਮਾ ਨੇ ਦੋਸ਼ ਲਗਾਇਆ ਕਿ ਵਿਜੀਲੈਂਸ ਟੀਮ ਦੀ ਛਾਪੇਮਾਰੀ ਮੌਕੇ ਮੌਜੂਦ ਵਿਧਾਇਕ ਨੂੰ ਮੌਕੇ ਤੋਂ ਨੰਗੇ ਸਿਰ ਭਜਾਉਣਾ ਵੀ ਜਾਂਚ ਦਾ ਵਿਸ਼ਾ ਹੈ | ਇਸ ਮੌਕੇ ਉਨ੍ਹਾਂ ਨਾਲ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਪਿ੍ੰ: ਡਾ. ਜਸਵੀਰ ਸਿੰਘ, ਜਥੇਦਾਰ ਮੋਹਣ ਸਿੰਘ ਢਾਹੇ, ਸੁਰਿੰਦਰ ਸਿੰਘ ਮਟੌਰ, ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸੰਦੀਪ ਸਿੰਘ ਕਲੋਤਾ, ਮਨਜੀਤ ਸਿੰਘ ਬਾਸੋਵਾਲ, ਰਾਮ ਆਸਰਾ ਸਿੰਘ ਆਦਿ ਆਗੂ ਹਾਜ਼ਰ ਸਨ |

Chief Editor- Jasdeep Singh  (National Award Winner)