Punjab Junction Weekly Newspaper / 24 February 2023
ਚੰਡੀਗੜ੍ਹ,
ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਮੁੱਖ ਵਿਰੋਧੀ ਪਾਰਟੀ ਕਾਂਗਰਸ ਪਾਰਟੀ ਦੇ ਦਬਾਅ ਕਾਰਨ ਹੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਦੋਸ਼ੀ ਵਿਧਾਇਕ ਨੂੰ ਸਮੇਂ ਸਿਰ ਗਿ੍ਫ਼ਤਾਰ ਕੀਤਾ | ਉਨ੍ਹਾਂ ਕਿਹਾ ਕਿ ਮੈਂ ਪਹਿਲਾਂ ਹੀ ‘ਆਪ’ ਸਰਕਾਰ ਨੂੰ ਚਿਤਾਵਨੀ ਦਿੱਤੀ ਸੀ ਕਿ ਜਾਂ ਤਾਂ ਰਿਸ਼ਵਤਖ਼ੋਰੀ ਦੇ ਦੋਸ਼ਾਂ ਤਹਿਤ ਬਠਿੰਡਾ ਦਿਹਾਤੀ ਦੇ ਵਿਧਾਇਕ ‘ਤੇ ਕੇਸ ਦਰਜ ਕਰ ਕੇ ਉਸ ਨੂੰ ਗਿ੍ਫ਼ਤਾਰ ਕੀਤਾ ਜਾਵੇ ਜਾਂ ਫਿਰ ਨਤੀਜੇ ਭੁਗਤਣ ਲਈ ਤਿਆਰ ਰਹੋ | ਲਗਦਾ ਹੈ ਕਿ ‘ਆਪ’ ਲੀਡਰਸ਼ਿਪ ਵਿਚ ਇਕ ਬਿਹਤਰ ਭਾਵਨਾ ਪ੍ਰਬਲ ਹੋ ਗਈ ਹੈ, ਜਿਸ ਕਾਰਨ ਉਨ੍ਹਾਂ ਨੇ ਬਠਿੰਡਾ ਦਿਹਾਤੀ ਵਿਧਾਨ ਸਭਾ ਖੇਤਰ ਤੋਂ ਕਥਿਤ ਤੌਰ ‘ਤੇ ਭਿ੍ਸ਼ਟ ਵਿਧਾਇਕ ਨੂੰ ਗਿ੍ਫ਼ਤਾਰ ਕੀਤਾ ਹੈ | ਹਾਲਾਂਕਿ, ਅਸੀਂ ਆਪਣੇ ਆਪ ਨੂੰ ਇਕ ਨਵਾਂ ਸੰਘਰਸ਼ ਸ਼ੁਰੂ ਕਰਨ ਲਈ ਤਿਆਰ ਕੀਤਾ ਸੀ |’ ਬਾਜਵਾ ਨੇ ਕਿਹਾ ਕਿ ਇਸ ਦੌਰਾਨ ਕੱਟੜ ਇਮਾਨਦਾਰ ਪਾਰਟੀ ਦੇ ਗੁੱਝੇ ਇਰਾਦਿਆਂ ਦਾ ਪਰਦਾਫਾਸ਼ ਹੋ ਗਿਆ ਹੈ |
Chief Editor- Jasdeep Singh (National Award Winner)