ਪੰਚਾਇਤ ਚੋਣਾਂ ‘ਚ ਨਾਮਜ਼ਦਗੀ ਕਰਨ ਤੋਂ ਰੋਕੇ ਗਏ ਉਮੀਦਵਾਰ ਭਲਕੇ ਚੰਡੀਗੜ੍ਹ ਮੁੱਖ ਦਫਤਰ ਪੁੱਜਣ: ਡਾ. ਦਲਜੀਤ ਸਿੰਘ ਚੀਮਾ

Punjab Junction Weekly Newspaper / 07 OCTUBER 2024

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਉਹਨਾਂ ਸਾਰੇ ਪਾਰਟੀ ਵਰਕਰਾਂ ਅਤੇ ਆਗੂਆਂ ਨੂੰ ਅਪੀਲ ਕੀਤੀ ਜਿਹਨਾਂ ਨੂੰ ਨਾਮਜ਼ਦਗੀ ਪੱਤਰ ਭਰਨ ਤੋਂ ਰੋਕਿਆ ਗਿਆ ਹੈ, ਕਿ ਉਹ ਭਲਕੇ ਜ਼ਰੂਰੀ ਦਸਤਾਵੇਜ਼ ਅਤੇ ਆਮ ਆਦਮੀ ਪਾਰਟੀ (ਆਪ) ਦੇ ਆਗੂਆਂ ਤੇ ਸਰਕਾਰੀ ਅਧਿਕਾਰੀਆਂ ਵੱਲੋਂ ਕੀਤੀ ਧੱਕੇਸ਼ਾਹੀ ਦੇ ਸਬੂਤ ਲੈ ਕੇ 7 ਅਕਤੂਬਰ ਨੂੰ ਚੰਡੀਗੜ੍ਹ ਵਿਚ ਪਾਰਟੀ ਦੇ ਮੁੱਖ ਦਫਤਰ ਪਹੁੰਚਣ ਤਾਂ ਜੋ ਪਾਰਟੀ ਉਹਨਾਂ ਲਈ ਨਿਆਂ ਹਾਸਲ ਕਰਨ ਵਾਸਤੇ ਲੋੜੀਂਦੇ ਕਾਨੂੰਨੀ ਕਦਮ ਚੁੱਕ ਸਕੇ।

ਇਹ ਅਪੀਲ ਕਰਦਿਆਂ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪਾਰਟੀ ਨੇ ਇਕ ਉਚ ਪੱਧਰੀ ਲੀਗਲ ਟੀਮ ਦਾ ਗਠਨ ਕੀਤਾ ਹੈ ਤਾਂ ਜੋ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਲੋੜੀਂਦੀਆਂ ਪਟੀਸ਼ਨਾਂ ਦਾਇਰ ਕੀਤੀਆਂ ਜਾ ਸਕਣ ਕਿਉਂਕਿ ਆਪ ਸਰਕਾਰ ਨੇ ਵਿਰੋਧੀ ਧਿਰ ਦੇ ਉਮੀਦਵਾਰਾਂ ਨੂੰ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਰੋਕ ਕੇ ਲੋਕਤੰਤਰ ਦੀ ਆਵਾਜ਼ ਕੁਚਲਣ ਦਾ ਯਤਨ ਕੀਤਾ ਹੈ।

Chief Editor- Jasdeep Singh  (National Award Winner)