ਰਾਜ ਚੋਣ ਕਮਿਸ਼ਨ ਨੇ ਮੋਹਾਲੀ ਦੇ ਜਗਤਪੁਰਾ ਗ੍ਰਾਮ ਪੰਚਾਇਤ ਦੀ ਚੋਣ ਪ੍ਰਕਿਰਿਆ ਨੂੰ ਮੁਅੱਤਲ ਕੀਤਾ

Punjab Junction Weekly Newspaper / 07 OCTUBER 2024

ਐਸ.ਏ.ਐਸ.ਨਗਰ: ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਮੋਹਾਲੀ ਸਬ ਡਵੀਜ਼ਨ ਦੀ ਗ੍ਰਾਮ ਪੰਚਾਇਤ ਜਗਤਪੁਰਾ ਦੀਆਂ ਚੋਣਾਂ ਸਬੰਧੀ ਚੱਲ ਰਹੀ ਪ੍ਰਕਿਰਿਆ ਨੂੰ ਮੁਅੱਤਲ ਕਰਨ ਸਬੰਧੀ ਜਾਰੀ ਹੁਕਮਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਚੋਣ ਅਫ਼ਸਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਆਸ਼ਿਕਾ ਜੈਨ ਨੇ ਐਸ.ਡੀ.ਐਮ.-ਕਮ- ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ, ਮੋਹਾਲੀ ਨੂੰ ਰਿਟਰਨਿੰਗ ਅਫ਼ਸਰ ਅਤੇ ਐਸ.ਏ.ਐਸ. ਨਗਰ/ਗੁਰੂ ਨਾਨਕ ਕਲੋਨੀ ਨਿਵਾਸੀਆਂ ਸਮੇਤ ਸਬੰਧਤ ਧਿਰਾਂ ਨੂੰ ਇਸ ਫੈਸਲੇ ਤੋਂ ਜਾਣੂ ਕਰਵਾਉਣ ਲਈ ਕਿਹਾ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ, ਪੰਚਾਇਤੀ ਚੋਣਾਂ, ਸੋਨਮ ਚੌਧਰੀ ਨੇ ਦੱਸਿਆ ਕਿ ਰਾਜ ਚੋਣ ਕਮਿਸ਼ਨ, ਪੰਜਾਬ ਦੇ ਹੁਕਮਾਂ ਅਨੁਸਾਰ ਐਸ.ਡੀ.ਐਮ.-ਕਮ-ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ, ਐਸ.ਏ.ਐਸ.ਨਗਰ (ਮੋਹਾਲੀ) ਨੂੰ ਗੁਰੂ ਨਾਨਕ ਕਲੋਨੀ ਦੇ ਵੋਟਰਾਂ ਨੂੰ ਬਾਹਰ ਕਰਕੇ ਗਰਾਮ ਪੰਚਾਇਤ ਜਗਤਪੁਰਾ ਲਈ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕਰਕੇ ਨਵੀਂ ਵੋਟਰ ਸੂਚੀ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਹਨ। ਆਦੇਸ਼ ਵਿੱਚ ਅੱਗੇ ਲਿਖਿਆ ਗਿਆ ਹੈ, “ਕਿਉਂਕਿ ਰਾਜ ਵਿੱਚ ਗ੍ਰਾਮ ਪੰਚਾਇਤਾਂ ਦੀਆਂ ਆਮ ਚੋਣਾਂ ਲਈ ਚੋਣ ਪ੍ਰੋਗਰਾਮ ਸਮੇਤ 15 ਅਕਤੂਬਰ, 2024 ਦੇ ਮਤਦਾਨ, ਪਹਿਲਾਂ ਹੀ 25.9.2024 ਨੂੰ ਘੋਸ਼ਿਤ ਕੀਤਾ ਜਾ ਚੁੱਕਾ ਹੈ ਅਤੇ 27.9.2024 ਨੂੰ ਨੋਟੀਫਾਈ ਕੀਤਾ ਜਾ ਚੁੱਕਾ ਹੈ, ਉਪਰੋਕਤ ਹੁਕਮਾਂ ਅਨੁਸਾਰ ਗ੍ਰਾਮ ਪੰਚਾਇਤ ਜਗਤਪੁਰਾ ਦੀ ਵੋਟਰ ਸੂਚੀ ਦੀ ਦਰੁਸਤੀ, ਚੋਣ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਐਸ.ਡੀ.ਐਮ.-ਕਮ-ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ, ਐਸ.ਏ.ਐਸ. ਨਗਰ (ਮੋਹਾਲੀ) ਦੁਆਰਾ ਕੀਤੀ ਜਾਵੇ। ਨਾਮਜ਼ਦਗੀ ਭਰਨ ਲਈ ਕੀਤੀਆਂ ਗਈਆਂ ਸਾਰੀਆਂ ਪ੍ਰਕਿਰਿਆਵਾਂ ਨੂੰ ਤੁਰੰਤ ਪ੍ਰਭਾਵ ਨਾਲ ਖਤਮ ਕੀਤਾ ਜਾਂਦਾ ਹੈ।”

Chief Editor- Jasdeep Singh  (National Award Winner)