ਮਜੀਠੀਆ ਮਾਮਲੇ ‘ਤੇ ਸ਼੍ਰੋਮਣੀ ਅਕਾਲੀ ਦਲ ਦੀ ਪ੍ਰੈੱਸ ਕਾਨਫ਼ਰੰਸ

Punjab Junction Newspaper | 04 January 2022

ਚੰਡੀਗੜ੍ਹ, -ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਅਤੇ ਪੰਜਾਬ ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਵਲੋਂ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਇਸ ਦੌਰਾਨ ਮਜੀਠੀਆ ਮਾਮਲੇ ‘ਤੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਮਜੀਠੀਆ ਨੂੰ ਅਗਾਊਂ ਜ਼ਮਾਨਤ ਲੈਣ ਦਾ ਅਧਿਕਾਰ ਹੈ ਅਤੇ ਕਾਂਗਰਸ ਦੋਹਰੇ ਮਾਪਦੰਡ ਅਪਣਾ ਰਿਹਾ ਹੈ।ਬੰਟੀ ਰੋਮਾਣਾ ਨੇ ਕਿਹਾ ਕਿ ਪਿਛਲੇ ਸੱਤ-ਅੱਠ ਸਾਲਾਂ ਤੋਂ ਇਨ੍ਹਾਂ ਦੋਵਾਂ ਪਾਰਟੀਆਂ ਨੇ ਡਰੱਗ ਦੇ ਮੁੱਦੇ ਨੂੰ ਇਕ ਸਿਆਸੀ ਏਜੰਡਾ ਬਣਾ ਕੇ ਸਿਰਫ਼ ਤੇ ਸਿਰਫ਼ ਸਿਆਸਤ ਕੀਤੀ ਹੈ। ਕਾਂਗਰਸ ਤੇ ਆਮ ਆਦਮੀ ਪਾਰਟੀ ਦੇ ਆਗੂ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਪਰ੍ਹੇ ਸਿਰਫ਼ ਤੇ ਸਿਰਫ਼ ਡਰੱਗ ਦੇ ਮੁੱਦੇ ਨੂੰ ਲੈ ਕੇ ਹੀ ਸਿਆਸਤ ਕਰ ਰਹੇ ਹਨ।

                                                                              …………Chief Editor Jasdeep Singh