ਲਤਾ ਮੰਗੇਸ਼ਕਰ ਨੂੰ ਕੋਰੋਨਾ, ਹਸਪਤਾਲ ਦਾਖ਼ਲ

Punjab Junction Newspaper | 12 January 2022

ਮੁੁੰਬਈ, -ਮਹਾਨ ਗਾਇਕਾ ਲਤਾ ਮੰਗੇਸ਼ਕਰ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ | ਦੇਸ਼ ਦੀ ਕੋਇਲ ਦੇ ਨਾਂਅ ਨਾਲ ਜਾਣੀ ਜਾਂਦੀ 92 ਸਾਲਾ ਲਤਾ ਨੂੰ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਦੇ ਆਈ.ਸੀ.ਯੂ. ‘ਚ ਦਾਖ਼ਲ ਕਰਵਾਇਆ ਗਿਆ ਹੈ | ਲਤਾ ਮੰਗੇਸ਼ਕਰ ਦੀ ਭਤੀਜੀ ਰਚਨਾ ਸ਼ਾਹ ਨੇ ਦੱਸਿਆ ਕਿ ਉਨ੍ਹਾਂ ‘ਚ ਕੋਰੋਨਾ ਦੇ ਹਲਕੇ ਲੱਛਣ ਪਾਏ ਗਏ ਹਨ | ਉਨ੍ਹਾਂ ਦੀ ਉਮਰ ਨੂੰ ਧਿਆਨ ‘ਚ ਰੱਖਦਿਆਂ ਹੋਇਆਂ ਡਾਕਟਰਾਂ ਨੇ ਸਾਨੂੰ ਉਨ੍ਹਾਂ ਨੂੰ ਆਈ.ਸੀ.ਯੂ. ‘ਚ ਦਾਖ਼ਲ ਕਰਵਾਉਣ ਦੀ ਸਲਾਹ ਦਿੱਤੀ ਸੀ ਤਾਂ ਜੋ ਉਨ੍ਹਾਂ ਦੀ ਨਿਰੰਤਰ ਦੇਖਭਾਲ ਕੀਤੀ ਜਾ ਸਕੇ ਅਤੇ ਇਸ ਲਈ ਇਕ ਪਰਿਵਾਰ ਦੇ ਰੂਪ ‘ਚ ਅਸੀਂ ਇਹ ਯਕੀਨੀ ਬਣਾਉਣਾ ਚਾਹੁੰਦੇ ਹਾਂ ਕਿ ਉਨ੍ਹਾਂ ਦੀ 24 ਘੰਟੇ ਦੇਖਭਾਲ ਹੋਵੇ | ਉਨ੍ਹਾਂ ਦੱਸਿਆ ਕਿ ਉਹ ਠੀਕ ਹੋ ਜਾਣਗੇ ਪਰ ਉਨ੍ਹਾਂ ਦੀ ਉਮਰ ਨੂੰ ਵੇਖਦਿਆਂ ਥੋੜ੍ਹਾ ਸਮਾਂ ਲੱਗੇਗਾ |

                                                          …………………..…………Chief Editor Jasdeep Singh