Punjab Junction Newspaper | 23 January 2022
ਲੁਧਿਆਣਾ,
ਜਬਰ-ਜਨਾਹ ਦੇ ਸੰਗੀਨ ਦੋਸ਼ਾਂ ਦਾ ਸਾਹਮਣਾ ਕਰ ਰਹੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਗ੍ਰਿਫ਼ਤਾਰੀ ਲਈ ਪੀੜਤ ਔਰਤ ਵਲੋਂ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਹੈ। ਚੋਣ ਕਮਿਸ਼ਨ ਕੋਲ ਕੀਤੀ ਸ਼ਿਕਾਇਤ ਵਿਚ ਪੀੜਤ ਔਰਤ ਨੇ ਦੱਸਿਆ ਕਿ ਅਦਾਲਤ ਵਿਚ ਬੈਂਸ ਅਤੇ ਉਸ ਦੇ ਸਾਥੀਆਂ ਖ਼ਿਲਾਫ਼ ਭਗੌੜਾ ਕਰਾਰ ਦਿੱਤੇ ਜਾਣ ਦੀ ਕਾਰਵਾਈ ਸ਼ੁਰੂ ਹੋ ਚੁੱਕੀ ਹੈ ਪਰ ਫਿਰ ਵੀ ਬੈਂਸ ਨੂੰ ਪੁਲਿਸ ਵਲੋਂ ਗ੍ਰਿਫ਼ਤਾਰ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਦੱਸਿਆ ਕਿ ਬੈਂਸ ਵਲੋਂ ਹਲਕੇ ਵਿਚ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਪੁਲਿਸ ਸੁਰੱਖਿਆ ਹੇਠ ਬੈਂਸ ਘੁੰਮ ਰਿਹਾ ਹੈ ਪੀੜਤ ਔਰਤ ਨੇ ਚੋਣ ਕਮਿਸ਼ਨ ਨੂੰ ਇਸ ਮਾਮਲੇ ਵਿਚ ਦਖ਼ਲ ਦੇਣ ਦੀ ਮੰਗ ਕੀਤੀ ਹੈ।
…………Chief Editor Jasdeep Singh