ਡਰੱਗ ਮਾਮਲਾ : ਅਦਾਲਤ ਨੇ ਬਿਕਰਮ ਸਿੰਘ ਮਜੀਠੀਆ ਦੀ ਅਗਾਊਂ ਜ਼ਮਾਨਤ ਅਰਜ਼ੀ ਕੀਤੀ ਖ਼ਾਰਜ

Punjab Junction Newspaper | 24 January 2022

ਚੰਡੀਗੜ੍ਹ,

ਡਰੱਗ ਮਾਮਲੇ ਵਿਚ ਬਿਕਰਮ ਸਿੰਘ ਮਜੀਠੀਆ ਨੂੰ ਹਾਈ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ | ਅਦਾਲਤ ਨੇ ਬਿਕਰਮ ਸਿੰਘ ਮਜੀਠੀਆ ਦੀ ਅਗਾਊਂ ਜ਼ਮਾਨਤ ਅਰਜ਼ੀ ਖ਼ਾਰਜ ਕਰ ਦਿੱਤੀ ਹੈ | ਜ਼ਿਕਰਯੋਗ ਹੈ ਕਿ ਅੱਜ ਸਵੇਰੇ ਹੀ ਬਿਕਰਮ ਸਿੰਘ ਮਜੀਠੀਆ ਦੀ ਅਗਾਊਂ ਜ਼ਮਾਨਤ ‘ਤੇ ਦਲੀਲਾਂ ਪੂਰੀਆਂ ਹੋਈਆਂ ਸਨ ਤੇ ਅਦਾਲਤ ਨੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ |

                                                                 …………..…………Chief Editor Jasdeep Singh